ਨਵੀਂ ਦਿੱਲੀ : ਕੇਂਦਰ ਅਤੇ ਰਾਜ ਸਰਕਾਰਾਂ ਦੇਸ਼ ਵਿਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲੜਨ ਲਈ ਸਾਰੇ ਯਤਨ ਕਰ ਰਹੀਆਂ ਹਨ। ਇਸ ਲਈ ਹਰ ਦਿਨ ਨਵੇਂ ਕਦਮ ਚੁਕੇ ਜਾ ਰਹੇ ਹਨ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕੁਝ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿਚ ਇਕ ਅਹਿਮ ਫੈਸਲਾ ਇਹ ਵੀ ਲਿਆ ਗਿਆ ਹੈ ਕਿ ਸਾਰੇ ਹੀ ਸੰਸਦ ਮੈਂਬਰਾਂ ਦੀ ਇਕ ਸਾਲ ਲਈ ੩੦ ਫੀਸਦੀ ਤਨਖਾਹ ਘਟਾ ਦਿਤੀ ਗਈ ਹੈ। ਇਸ ਦੀ ਪੁਸ਼ਟੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੀਤੀ ਹੈ ।
#Cabinet briefing by I&B Minister @PrakashJavdekar
on #CabinetDecisions
📍Venue : National Media Centre, New Delhi
Watch LIVE on PIB's
YouTube: https://t.co/mZhisbQ2AY
Facebook: https://t.co/F2Xoky3fuL
— Prakash Javadekar (@PrakashJavdekar) April 6, 2020
ਉਨ੍ਹਾਂ ਕਿਹਾ ਕਿ ਸਾਰੇ ਸੰਸਦ ਸਮੇਤ ਪ੍ਰਧਾਨ ਮੰਤਰੀ ਦੀ ਤਨਖਾਹ ਵਿਚ ਵੀ ਘਟੌਤੀ ਕੀਤੀ ਗਈ ਹੈ । ਪ੍ਰਕਾਸ਼ ਜਾਵਡੇਕਰ ਨੇ ਦਸਿਆ ਕਿ ਇਹ ਫੈਸਲਾ ਕੋਰੋਨਾ ਵਾਇਰਸ ਇਨਫੈਕਸ਼ਨ (ਕੋਵਿਡ 19) ਕਾਰਨ ਲਿਆ ਗਿਆ ਹੈ ਤਾਂ ਜੋ ਉਸ ਪੈਸੇ ਨਾਲ ਮੈਡੀਕਲ ਸਹੂਲਤਾਂ ਵਿਚ ਮਦਦ ਹੋ ਸਕੇ ।
ਦੱਸ ਦੇਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਚ ਲਗਾਤਾਰ ਵਾਧਾ ਹੋ ਰਿਹਾ ਹੈ ।ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤੱਕ 109 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੰਕਰਮਿਤ ਲੋਕਾਂ ਦੀ ਗਿਣਤੀ 4,067 ਪਹੁੰਚ ਗਈ ਹੈ। ਦੇਸ਼ਭਰ ਵਿੱਚ ਪਿਛਲੇ 24 ਘੰਟਿਆ ਦੇ ਦੌਰਾਨ ਲਗਭਗ 693 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਖਬਰਾਂ ਦੇ ਵਿੱਚ ਇੱਕ ਚੰਗੀ ਖਬਰ ਇਹ ਹੈ ਕਿ ਇਸਦੇ ਸੰਕਰਮਣ ਨਾਲ ਹੁਣ ਤੱਕ 250 ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੇ ਨਾਲ ਇਹ ਅੰਕੜੇ ਜਾਰੀ ਕੀਤੇ ਗਏ ਹਨ।