ਚੰਡੀਗੜ੍ਹ : ਪੰਜਾਬ ਦੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਧਰਮ ਪਤਨੀ ਅਤੇ ਪੁੱਤਰ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਕੈਬਨਿਟ ਮੰਤਰੀ ਦੀ ਪਤਨੀ ਅਤੇ ਪੁੱਤਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਬਾਜਵਾ ਕੋਰੋਨਾ ਸੰਕਰਮਿਤ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਜਾਂਚ ਨਮੂਨੇ ਟੈਸਟ ਲਈ ਭੇਜੇ ਗਏ ਸਨ। ਜਿਸ ‘ਚ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੇ ਵੀ ਜਾਂਚ ਨਮੂਨੇ ਲਏ ਜਾ ਰਹੇ ਹਨ।
ਇੱਥੇ ਇਹ ਵੀ ਦੱਸ ਦਈਏ ਕਿ ਕੈਬਨਿਟ ਮੰਤਰੀ ਬਾਜਵਾ ਦੀ ਸਿਹਤ ਵਿਚ ਵੱਡਾ ਸੁਧਾਰ ਹੋਇਆ ਹੈ ਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਪ੍ਰਾਈਵੇਟ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਸਾਰੇ ਟੈਸਟ ਠੀਕ ਆਏ ਹਨ ਤੇ ਸੰਭਾਵਨਾ ਹੈ ਕਿ ਉਹਨਾਂ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਜਾਵੇਗੀ।