BIG NEWS : ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ‘ਤੇ ਲੱਗੀ ਪਾਬੰਦੀ ਹਟਾਉਣ ਦਾ ਕੀਤਾ ਐਲਾਨ

TeamGlobalPunjab
2 Min Read

ਓਟਾਵਾ/ਨਵੀਂ ਦਿੱਲੀ : ਕੈਨੇਡਾ ਤੋਂ ਭਾਰਤ ਅਤੇ ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ ਹੈ। ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਦੱਸ ਦਈਏ ਕਿ 5 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਇਹ ਪਾਬੰਦੀ ਹਟਾਈ ਗਈ ਹੈ। ਕੈਨੇਡਾ ਵਲੋਂ ਭਾਰਤ ’ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਇਹ ਪਾਬੰਦੀ ਲਗਾਈ ਗਈ ਸੀ। ਹੁਣ ਸੋਮਵਾਰ ਤੋਂ ਇਕ ਵਾਰ ਫਿਰ ਹਵਾਈ ਸੇਵਾ ਸ਼ੁਰੂ ਹੋ ਜਾਵੇਗੀ।

ਟਰਾਂਸਪੋਰਟ ਕੈਨੇਡਾ ਅਨੁਸਾਰ, ’27 ਸਤੰਬਰ ਰਾਤ 00:01 ਵਜੇ ਤੋਂ ਭਾਰਤ ਤੋਂ ਸਿੱਧੀ ਉਡਾਣਾਂ ਕੈਨੇਡਾ ਵਿੱਚ ਆ ਸਕਣਗੀਆਂ। ਇਸ ਲਈ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ, ਇਹਨਾਂ ਅਨੁਸਾਰ ਯਾਤਰੀਆਂ ਦੀ ਦਿੱਲੀ ਹਵਾਈ ਅੱਡੇ ਤੋਂ ਮਾਨਤਾ ਪ੍ਰਾਪਤ ਲੈਬਾਰਟਰੀ ਤੋਂ ਕੋਵਿਡ-19 ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਇਹ ਰਿਪੋਰਟ ਕੈਨੇਡਾ ਲਈ ਸਿੱਧੀ ਉਡਾਣ ਦੇ ਘੱਟੋ ਘੱਟ 18 ਘੰਟਿਆਂ ਦੇ ਅੰਦਰ ਹੋਣੀ ਚਾਹੀਦੀ ਹੈ।’

 

- Advertisement -

ਦੱਸ ਦਈਏ ਕਿ ਭਾਰਤ ਤੋਂ ਕੈਨੇਡਾ ਸਿੱਧੀਆਂ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਨੂੰ ਸਮਾਪਤ ਹੋ ਗਈ ਸੀ। ਹਾਲਾਂਕਿ ਹੁਣ ਪਾਬੰਦੀ ਸਮਾਪਤ ਹੋਣ ਦੇ ਐਲਾਨ ਕੀਤੇ ਜਾਣ ਤੋਂ ਬਾਅਦ ਭਾਰਤੀ ਯਾਤਰੀ ਕੈਨੇਡਾ ਦੀ ਯਾਤਰਾ ਕਰ ਸਕਦੇ ਹਨ।

ਕੈਨੇਡਾ ਨੇ ਬੁੱਧਵਾਰ ਨੂੰ ਭਾਰਤ ਤੋਂ ਆਉਣ ਵਾਲੀਆਂ ਤਿੰਨ ਸਿੱਧੀਆਂ ਉਡਾਣਾਂ ਦੇ ਯਾਤਰੀਆਂ ਦੇ ਟੈਸਟ ਨਤੀਜਿਆਂ ਤੋਂ ਬਾਅਦ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ। ਅਧਿਕਾਰੀਆਂ ਨੇ ਕੋਵਿਡ 19 ਲਈ ਇਨ੍ਹਾਂ ਉਡਾਣਾਂ ‘ਚ ਪੁੱਜਣ ਵਾਲੇ ਯਾਤਰੀਆਂ ਦਾ ਟੈਸਟ ਕੀਤਾ ਤਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ। ਅਧਿਕਾਰੀਆਂ ਅਨੁਸਾਰ ਏਅਰ ਕੈਨੇਡਾ 27 ਸਤੰਬਰ ਤੋਂ ਆਪਣੀ ਹਵਾਈ ਸੇਵਾ ਸ਼ੁਰੂ ਕਰ ਰਿਹਾ ਹੈ, ਜਦਕਿ ਏਅਰ ਇੰਡੀਆ 30 ਸਤੰਬਰ ਤੋਂ ਕੈਨੇਡਾ ਲਈ ਆਪਣੀਆਂ ਉਡਾਣਾਂ ਫਿਰ ਤੋਂ ਸ਼ੁਰੂ ਕਰ ਦੇਵੇਗਾ।

Share this Article
Leave a comment