ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਨਵਾਂ ਮੁਖ ਮੰਤਰੀ ਐਲਾਨੇ ਜਾਣ ‘ਤੇ ਵਧਾਈ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਕੀਤੇ ਗਏ ਟਵੀਟ ਵਿੱਚ ਕੈਪਟਨ ਵੱਲੋਂ ਕਿਹਾ ਗਿਆ ਹੈ ਕਿ, “ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਸਰਹੱਦੀ ਰਾਜ ਪੰਜਾਬ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣ ਦੇ ਯੋਗ ਹੋਣਗੇ। ‘
‘My best wishes to Charanjit Singh Channi. I hope he’s able to keep the border state of Punjab safe and protect our people from the growing security threat from across the border’: @capt_amarinder pic.twitter.com/oO2F6JUZ6J
— Raveen Thukral (@Raveen64) September 19, 2021