ਚੰਡੀਗੜ੍ਹ/ਮੁਹਾਲੀ : ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵਿਖੇ ਹੋਈ ।
ਮੁੱਖ ਮੰਤਰੀ ਚੰਨੀ ਆਪਣੇ ਪਰਿਵਾਰ ਸਮੇਤ ਕੈਪਟਨ ਨੂੰ ਮਿਲਣ ਲਈ ਪਹੁੰਚੇ ਸਨ। ਇਹ ਮੁਲਾਕਾਤ ਕਰੀਬ ਇਕ ਘੰਟੇ ਤਕ ਚੱਲੀ, ਇਸ ਨੂੰ ਪਰਿਵਾਰਕ ਮੁਲਾਕਾਤ ਕਿਹਾ ਜਾ ਰਿਹਾ ਹੈ।
ਦਰਅਸਲ ਮੁੱਖ ਮੰਤਰੀ ਚੰਨੀ ਆਪਣੀ ਪਤਨੀ, ਆਪਣੇ ਨਵ ਵਿਆਹੇ ਬੇਟੇ ਅਤੇ ਨੂੰਹ ਨੂੰ ਲੈ ਕੇ ਕੈਪਟਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਨਵ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਇਸ ਮੁਲਾਕਾਤ ਦੀ ਤਸਵੀਰ ਹੁਣ ਸਾਹਮਣੇ ਆਈ ਹੈ।
ਤਸਵੀਰ ਵਿੱਚ ਮੁੱਖ ਮੰਤਰੀ ਦੇ ਵੱਡੇ ਭਰਾ ਵੀ ਨਜ਼ਰ ਆ ਰਹੇ ਹਨ।