ਵੱਡੀ ਖਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ‘ਤੇ ਜਾਨਲੇਵਾ ਹਮਲਾ, ਚੱਲੀਆਂ ਗੋਲੀਆਂ

Global Team
2 Min Read

ਨਿਊਜ ਡੈਸਕ : ਇਸ ਵੇਲੇ ਦੀ ਵੱਡੀ ਖਬਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਆ ਰਹੀ ਹੈ। ਜਿੱਥੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਰੈਲੀ ‘ਚ ਹੋਈ ਗੋਲੀਬਾਰੀ ‘ਚ ਜ਼ਖਮੀ ਹੋ ਗਏ ਹਨ। ਇਮਰਾਨ ਖਾਨ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਿਕਰ ਏ ਖਾਸ ਹੈ ਕਿ ਜਿਸ ਦਿਨ ਤੋਂ ਇਮਰਾਨ ਖਾਨ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ ਉਸ ਦਿਨ ਤੋਂ ਹੀ ਉਨ੍ਹਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਪਿਛਲੇ ਦਿਨੀਂ ਫੌਜ ਦੇ ਉੱਚ ਅਧਿਕਾਰੀਆਂ ਨੂੰ ਲੈ ਕੇ ਉਨ੍ਹਾਂ ਦੀ ਤਰਫੋਂ ਬਿਆਨਬਾਜ਼ੀ ਹੋਈ ਸੀ।  ਜਿਸ ਤੋਂ ਬਾਅਦ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣਾ ਪਿਆ ਸੀ। ਅੱਜ ਹੋਈ ਗੋਲੀਬਾਰੀ ‘ਚ ਪੰਜ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ ।

ਇਹ ਘਟਨਾ ਗੁਜਰਾਂਵਾਲਾ ਦੀ ਦੱਸੀ ਜਾ ਰਹੀ ਹੈ। ਜਿਸ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਜ਼ਖਮੀ ਹੋਏ ਹਨ । ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਿਕ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਜ਼ਿਕਰ ਏ ਖਾਸ ਹੈ ਕਿ ਇਹ ਘਟਨਾ 2007 ‘ਚ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ‘ਤੇ ਹੋਏ ਹਮਲੇ ਦੀ ਯਾਦ ਦਿਵਾਉਂਦੀ ਹੈ ਜਦੋਂ ਉਨ੍ਹਾਂ ਦੀ ਇਕ ਰੈਲੀ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਾਲਾਂਕਿ ਏਜੰਸੀਆਂ ਮੁਤਾਬਕ ਇਮਰਾਨ ਖਾਨ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਇਮਰਾਨ ਖਾਨ ਦੀ ਰੈਲੀ ‘ਚ ਜਿਵੇਂ ਹੀ ਗੋਲੀਬਾਰੀ ਦੀ ਆਵਾਜ਼ ਆਈ ਤਾਂ ਉੱਥੇ ਹੜਕੰਪ ਮਚ ਗਿਆ।

Share This Article
Leave a Comment