ਚੰਡੀਗੜ੍ਹ : ਵੱਡੀ ਖਬਰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨਾਲ ਸਬੰਧਤ ਹੈ। ਸੈਣੀ ਨੂੰ ਅੱਜ ਵੱਡੀ ਰਾਹਤ ਮਿਲ ਗਈ ਹੈ। ਹਾਈ ਕੋਰਟ ਵਲੋਂ 2022 ਦੀਆਂ ਚੋਣਾਂ ਤੱਕ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਗਈ ਹੈ। ਇਹ ਫੈਸਲਾ ਜੱਜ ਅਰਵਿੰਦ ਸਾਂਗਵਾਨ ਵਲੋਂ ਲਿਆ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 2021 ਦੀਆਂ ਚੋਣਾਂ ਤੱਕ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ ਦੇ ਦਿੱਤੀ ਗਈ ਹੈ। ਜਿਸ ਤਹਿਤ ਹੁਣ ਸੁਮੇਧ ਸੈਣੀ ਨੂੰ ਕਿਸੇ ਵੀ ਮਾਮਲੇ ‘ਚ ਗ੍ਰਿਫਤਾਰ ਨਹੀਂ ਕੀਤਾ ਜਾ ਸਕੇਗਾ।
ਦੱਸ ਦੇਈਏ ਕਿ ਵਿਜੀਲੈਂਸ ਵਲੋਂ 18 ਅਗਸਤ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅਗਲੇ ਦਿਨ ਹੀ ਹਾਈਕੋਰਟ ਵਲੋਂ ਗ੍ਰਿਫ਼ਤਾਰੀ ਨੂੰ ”ਗ਼ੈਰਕਾਨੂੰਨੀ” ਅਤੇ ਇਸ ਦੇ ਦੁਆਰਾ ਜਾਰੀ ਕੀਤੇ ਗਏ ਵੱਖ- ਵੱਖ ਨਿਰਦੇਸ਼ਾਂ ਦੇ ਵਿਰੁੱਧ ਮੰਨਦੇ ਹੋਏ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ ।
ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰੀ ਰੱਦ ਹੋਣ ‘ਤੇ ਰਿਕਾਲ ਪਟੀਸ਼ਨ ਪਾਈ ਗਈ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਸੈਣੀ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ ।ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਸੀ।