ਪੰਜਾਬ ਦੇ ਕਿਸਾਨਾਂ ਲਈ ਵੱਡੀ ਖਬਰ, ਕੇਂਦਰ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਹੋਈ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਮੂੰਗੀ ‘ਤੇ ਐੱਮ. ਐੱਸ. ਪੀ. ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ  ਟਵੀਟ ਵਿੱਚ ਲਿਖਿਆ ਹੈ ਕਿ ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੀ ਗਰੰਟੀ ਦਿੱਤੀ ਸੀ। ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।

ਦੱਸ ਦੇਈਏ ਕਿ ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ ਗਿਆ ਸੀ।

 ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਵੱਲੋਂ ਮੂੰਗੀ ਉੱਤੇ ਐਮਐਸਪੀ ਦਾ ਐਲਾਨ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਮੂੰਗੀ ਦੀ ਫਸਲ ਨੂੰ ਪਹਿਲ ਦਿੱਤੀ ਹੈ। ਪੰਜਾਬ ਵਿੱਚ ਪਿਛਲੇ ਸਾਲ ਨਾਲੋਂ ਇਸ ਵਾਰ ਮੂੰਗੀ ਦੇ ਰਕਬੇ ਵਿੱਚ ਵੱਡਾ ਵਾਧਾ ਹੋਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.