ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 10 ਮਈ ਦੇ ਨੋਟਿਸ ਵਿੱਚ ਬਦਲਾਅ ਕਰਕੇ ਸਮੈਸਟਰ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰ ਦਿੱਤਾ ਹੈ। ਨਵੀਆਂ ਤਰੀਕਾਂ ਅਨੁਸਾਰ, 13 ਅਤੇ 14 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 15 ਮਈ ਤੋਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ, PU-CET (UG) ਪ੍ਰਵੇਸ਼ ਪ੍ਰੀਖਿਆ 12 ਮਈ ਨੂੰ ਹੋਵੇਗੀ। ਪੰਜਾਬ ਯੂਨੀਵਰਸਿਟੀ ਨੇ ਇੱਕ ਨੋਟਿਸ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਨੇ ਇੱਕ ਨੋਟਿਸ ਜਾਰੀ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪ੍ਰੀਖਿਆ 11 ਮਈ ਨੂੰ ਹੋਣੀ ਸੀ ਪਰ ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਇਨ੍ਹਾਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਮਾਹੌਲ ਆਮ ਵਾਂਗ ਹੋਣ ਕਰਕੇ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।
ਦੱਸ ਦੇਈਏ ਕਿ ਇਸ ਪ੍ਰੀਖਿਆ ਵਿੱਚ 18000 ਤੋਂ ਵੱਧ ਵਿਦਿਆਰਥੀ ਹਿੱਸਾ ਲੈਂਦੇ ਹਨ। ਇਸ ਦੇ ਨਾਲ ਹੀ, ਬਾਕੀ ਪ੍ਰੀਖਿਆਵਾਂ ਸੰਬੰਧੀ ਜਾਣਕਾਰੀ 14 ਮਈ ਦੀ ਸ਼ਾਮ ਤੱਕ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਆਪਣੇ ਸਕੂਲ-ਕਾਲਜ ਦੀ ਅਧਿਕਾਰਤ ਵੈੱਬਸਾਈਟ ਨੂੰ ਫਾਲੋ ਕਰਦੇ ਰਹਿਣ ਤਾਂ ਜੋ ਉਹ ਅਪਡੇਟ ਰਹਿਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।