ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ,ਮਿਲ਼ੇਗਾ 3 ਫ਼ੀਸਦ ਭੱਤਾ ,ਅੰਤ੍ਰਿੰਗ ਕਮੇਟੀ ਨੇ ਕੀਤੀ ਮੀਟਿੰਗ

navdeep kaur
2 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਈ ਤਰੀਕਿਆਂ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ। ਪਿੱਛਲੇ ਕੁੱਝ ਦਿਨਾਂ ਵਿੱਚ SGPC ਵੱਲੋਂ ਵੱਖ -ਵੱਖ ਵੱਡੇ ਅਹੁਦਿਆਂ ਤੇ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਲਈ ਕੋਚਿੰਗ ਸੈਂਟਰ ਖੋਲ੍ਹੇ ਗਏ ਹਨ। ਧਾਰਮਿਕ ਸਿੱਖਿਆ ਦਾ ਖੇਤਰ ਵਿਸ਼ਾਲ ਕਰਨ ਲਈ ਥਾਂ -ਥਾਂ SGPC ਵੱਲੋਂ ਸਕੂਲ ਖੋਲ੍ਹੇ ਗਏ ਹਨ।
ਦੱਸ ਦਿੰਦੇ ਹਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕੰਮ ਕਰ ਰਹੇ ਮੁਲਾਜਮਾਂ ਲਈ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮਹਿੰਗਾਈ ਨੂੰ ਧਿਆਨ ਵਿੱਚ ਰੱਖਦਿਆਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 3 ਫ਼ੀਸਦ ਵਾਧਾ ਕੀਤਾ ਗਿਆ ਹੈ।
ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਗੁਰਦੁਆਰਾ ਸੈਕਸ਼ਨ 85 ਤੇ ਗੁਰਦੁਆਰਾ ਸੈਕਸ਼ਨ 87 Jeff ਪ੍ਰਬੰਧਕੀ ਕੰਮਾਂ ਨੂੰ ਲੈ ਕੇ ਫੈਸਲੇ ਕੀਤੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ 3 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਤੇ ਅੰਮ੍ਰਿਤਪਾਲ ਦੇ ਮਾਮਲੇ ਨੂੰ ਲੈ ਕੇ ਨਜਾਇਜ਼ ਫੜੇ ਨੌਜਵਾਨਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ। 10 ਚੈਨਲਾਂ ਅਤੇ ਇਕ ਪੁਲਿਸ ਮੁਲਾਜ਼ਮ ਨੂੰ ਕਾਨੂੰਨੀ ਨੋਟਿਸ ਵੀ ਭੇਜੇ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment