ਚੰਡੀਗੜ੍ਹ: ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਕੂਲੀ ਵਿਦਿਆਰਥੀਆਂ ਨੂੰ ਫ਼ਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ। ਦਰਅਸਲ, ਦੱਸਿਆ ਜਾ ਰਿਹਾ ਹੈ ਕਿ ਠੰਢ ਦੇ ਮੱਦੇਨਜ਼ਰ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਹਰਿਆਣਾ ਦੇ ਸਕੂਲਾਂ ਵਿੱਚ ਵੀ 1 ਤੋਂ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਅਤੇ ਇੱਥੋਂ ਦੇ ਸਕੂਲ 16 ਜਨਵਰੀ ਤੱਕ ਖੁੱਲ੍ਹਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਵਧ ਰਹੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਚਿੰਤਾ ‘ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।
ਅਜਿਹੇ ‘ਚ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਠੰਡ ਦਾ ਪ੍ਰਭਾਵ ਵਧੇਗਾ ਅਤੇ ਧੁੰਦ ਆਪਣਾ ਰੰਗ ਦਿਖਾਏਗੀ। ਇਸ ਦੇ ਨਾਲ ਹੀ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦਿਨ ਭਰ ਤੇਜ਼ ਹਵਾਵਾਂ ਚੱਲਦੀਆਂ ਰਹੀਆਂ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਬੱਦਲ ਛਾਏ ਰਹੇ। ਦੱਸ ਦਈਏ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਭਾਰੀ ਬਰਫਬਾਰੀ ਕਾਰਨ ਪੰਜਾਬ ਦੇ ਮੌਸਮ ‘ਤੇ ਵੀ ਅਸਰ ਪੈ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਆਉਣਾ ਤੈਅ ਦੱਸਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।