ਨਿਊਜ਼ ਡੈਸਕ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਉਨ੍ਹਾਂ ਖੁਦ ਵੀ ਇਸ ਮਾਮਲੇ ਦਾ ਐਲਾਨ ਕੀਤਾ ਹੈ। ਦਿ ਗਲੋਬ ਐਂਡ ਮੇਲ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਨੈਸ਼ਨਲ ਕਾਕਸ ਦੀ ਬੈਠਕ ਹੋਣ ਜਾ ਰਹੀ ਹੈ, ਇਸ ਲਈ ਇਸ ਤੋਂ ਪਹਿਲਾਂ ਟਰੂਡੋ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਪਾਰਟੀ ਦੇ ਕਰੀਬੀ ਸੂਤਰਾਂ ਨੇ ਕਿਹਾ ਹੈ ਕਿ ਨੈਸ਼ਨਲ ਕਾਕਸ ਦੀ ਮੀਟਿੰਗ ਵਿੱਚ ਟਰੂਡੋ ਨੂੰ ਬਗਾਵਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਉਨ੍ਹਾਂ ਮਹਿਸੂਸ ਕੀਤਾ ਕਿ ਕਾਕਸ ਦੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਦੇ ਅਸਤੀਫ਼ੇ ਸਬੰਧੀ ਬਿਆਨ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਨਾ ਲੱਗੇ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਬਾਹਰ ਕਰ ਦਿੱਤਾ ਹੈ।
ਸੂਤਰਾਂ ਦੀ ਮੰਨੀਏ ਤਾਂ ਲਿਬਰਲ ਪਾਰਟੀ ਦੀ ਕਾਕਸ ਮੀਟਿੰਗ ਵਿਚ ਟਰੂਡੋ ਨੂੰ ਪਾਰਟੀ ਆਗੂ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਸੀ, ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਨਵਾਂ ਲੀਡਰ ਚੁਣੇ ਜਾਣ ਤੱਕ ਉਹ ਅਹੁਦੇ ਤੇ ਰਹਿਣਗੇ ਜਾਂ ਨਹੀਂ।ਇਸ ਦੌਰਾਨ, ਟਰੂਡੋ ਅਤੇ ਵਿੱਤ ਮੰਤਰੀ ਡੋਮਿਨਿਕ ਲੇਬਲੈਂਕ ਦੇ ਵਿਚਾਰ-ਵਟਾਂਦਰੇ ਨਾਲ ਇਹ ਵੀ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕਿਆ ਲੇਬਲੈਂਕ ਅੰਤਰਿਮ ਪ੍ਰਧਾਨ ਮੰਤਰੀ ਬਣਨ ਲਈ ਤਿਆਰ ਹੋਣਗੇ, ਪਰ ਸੂਤਰਾਂ ਦੇ ਅਨੁਸਾਰ, ਇਹ ਭੂਮਿਕਾ ਉਨ੍ਹਾਂ ਲਈ ਅਵਿਵਹਾਰਕ ਹੋ ਸਕਦੀ ਹੈ।
ਅਜੋਕੇ ਸਮੇਂ ਵਿੱਚ ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦੀ ਲੋਕਪ੍ਰਿਅਤਾ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਸ ਤੋਂ ਪਹਿਲਾਂ ਟਰੂਡੋ ਸਰਕਾਰ ਦੇ ਸਭ ਤੋਂ ਤਾਕਤਵਰ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਵੀ ਅਸਤੀਫਾ ਦੇ ਦਿੱਤਾ ਸੀ।ਜੇਕਰ ਟਰੂਡੋ ਅਸਤੀਫਾ ਦੇ ਦਿੰਦੇ ਹਨ, ਤਾਂ ਇਸ ਨਾਲ ਲਿਬਰਲ ਪਾਰਟੀ ਨੂੰ ਇੱਕ ਨਵੇਂ ਆਗੂ ਦੀ ਭਾਲ ਕਰਨੀ ਪਵੇਗੀ। ਇਸ ਤੋਂ ਬਾਅਦ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਉੱਠ ਸਕਦੀ ਹੈ। ਨਵੀਂ ਸਰਕਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨਾਲ ਸੰਬੰਧਿਤ ਚੁਣੌਤੀਆਂ ਦਾ ਸਾਮਨਾ ਕਰਨਾ ਪਵੇਗਾ, ਕਿਉਂਕਿ ਟਰੰਪ ਨੇ ਟਰੂਡੋ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।