Breaking News: ਅਮ੍ਰਿ-ਤਪਾ-ਲ ਸਿੰਘ ਨੇ ਮੋਗਾ ਦੇ ਪਿੰਡ ਰੋਡੇ ਤੋ ਕੀਤਾ ਆਤਮ ਸਮਰਪਣ

Rajneet Kaur
1 Min Read

ਮੋਗਾ : ਪੰਜਾਬ ਪੁਲਿਸ ਇੰਟੈਲੀਜੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ  ਅੰਮ੍ਰਿ-ਤਪਾ-ਲ ਸਿੰਘ  ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿਤਾ ਹੈ। ਮਿਲੀ ਜਾਣਕਾਰੀ ਅਨੁਸਾਰ  ਅੰਮ੍ਰਿ-ਤਪਾ-ਲ ਸਿੰਘ  ਨੇ ਮੋਗਾ ਦੇ ਪਿੰਡ ਰੋਡੇ ਤੋ ਆਤਮ ਸਮਰਪਣ ਕੀਤਾ ਹੈ। ਦਸ ਦਈਏ ਕਿ ਉਹ ਕਾਫੀ ਸਮੇਂ ਤੋਂ ਫਰਾਰ ਸਨ।  ਪਿਛਲੇ ਇੱਕ ਮਹੀਨੇ ਤੋਂ ਪੰਜਾਬ ਪੁਲਿਸ ਅੰਮ੍ਰਿ-ਤਪਾ-ਲ ਸਿੰਘ ਨੂੰ ਫੜਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਸੀ ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿ-ਤਪਾ-ਲ ਸਿੰਘ ਨੇ ਦੇਰ ਰਾਤ ਮੋਗਾ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਖਬਰਹੈ ਕਿ ਹੁਣ ਅੰਮ੍ਰਿ-ਤ-ਪਾ-ਲ ਨੂੰ ਬਠਿੰਡਾ ਤੋਂ ਫਲਾਈਟ ਜ਼ਰੀਏ ਅਸਮ ਦੀ ਡਿਬਰੂਗੜ੍ਹ ਜੇਲ੍ਹ ਲਿਆਂਦਾ ਜਾਵੇਗਾ।

ਪੰਜਾਬ ਪੁਲਿਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਮੋਗਾ ਵਿਚ ਅੰਮ੍ਰਿ-ਤ-ਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਤੇ ਏਕਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਗਲਤ ਖਬਰ ਸ਼ੇਅਰ ਨਾ ਕੀਤੀ ਜਾਵੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment