ਨਵੀਂ ਦਿੱਲੀ : ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਪਿਛਲੇ 24 ਘੰਟਿਆਂ ਵਿੱਚ ਦੂਜੀ ਵਾਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੂੰ ਦੂਜੀ ਧਮਕੀ ਵੀ ਮੇਲ ਰਾਹੀਂ ਹੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਆਪਣੀ ਜਾਨ ਨੂੰ ‘ISIS ਕਸ਼ਮੀਰ’ ਤੋਂ ਖ਼ਤਰਾ ਦੱਸਿਆ ਸੀ। ਗੰਭੀਰ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਵੀ ਕੀਤੀ ਹੈ।
BJP MP & former Cricketer Gautam Gambhir has allegedly received a second death threat from 'ISIS Kashmir'. A video containing footage from outside his residence is also attached with the threat e-mail: Delhi Police
— ANI (@ANI) November 24, 2021
ਬੁੱਧਵਾਰ ਨੂੰ ਸੰਸਦ ਮੈਂਬਰ ਗੌਤਮ ਗੰਭੀਰ ਦੇ ਨਿਜੀ ਸਕੱਤਰ ਨੇ ਪੁਲਿਸ ਕੋਲ ਧਮਕੀ ਮਿਲਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ।
ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਦੀ ਜਾਂਚ ਚੱਲ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।