ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 20 ਨਵੰਬਰ ਦਾ ਮੋਗਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਦੌਰੇ ਨੂੰ ਮੁਲਤਵੀ ਕਰਨ ਦਾ ਕਾਰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਨੂੰ ਦੱਸਿਆ ਜਾ ਰਿਹਾ ਹੈ।
ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਹੁਣ ਅਰਵਿੰਦ ਕੇਜਰੀਵਾਲ 20 ਨਵੰਬਰ ਦੀ ਥਾਂ 22 ਨਵੰਬਰ ਨੂੰ ਮੋਗਾ ਪੁੱਜਣਗੇ। ਜਿੱਥੋਂ ਉਹ ‘ਆਪ’ ਦੇ ਮਿਸ਼ਨ ਪੰਜਾਬ ਦੀ ਸ਼ੁਰੂਆਤ ਕਰਨਗੇ।
ਆਪ ਆਗੂ ਨੀਲ ਗਰਗ ਨੇ ਇਸ ਬਾਰੇ ਵਧੇਰੇ ਜਾਣਕਾਰੀ ਦਿੱਤੀ।
ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਮੌਕੇ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਅਤੇ ਆਗੂ ਕਿਸਾਨਾਂ ਦੇ ਜਸ਼ਨ 'ਚ ਸ਼ਾਮਲ ਹੋਣਗੇ।
ਇਸ ਲਈ ਅਰਵਿੰਦ ਕੇਜਰੀਵਾਲ ਜੀ ਦਾ ਕੱਲ੍ਹ ਦਾ ਪੰਜਾਬ ਦੌਰਾ ਮੁਲਤਵੀ ਕੀਤਾ ਜਾ ਰਿਹਾ ਹੈ।
ਹੁਣ 22 ਨਵੰਬਰ ਨੂੰ ਮੋਗਾ ਪਹੁੰਚਣਗੇ @ArvindKejriwal ਜੀ।
: 'ਆਪ' ਆਗੂ, @GargNeel pic.twitter.com/ru2oFdOM82
— AAP Punjab (@AAPPunjab) November 19, 2021
ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਰੱਦ ਹੋਣ ‘ਤੇ ਪੂਰੇ ਪੰਜਾਬ ‘ਚ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਜਸ਼ਨਾਂ ‘ਚ ਪਾਰਟੀ ਵਾਲੰਟੀਅਰ ਅਤੇ ਪਾਰਟੀ ਦੇ ਆਗੂ ਵੀ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਇਹ ਦੌਰਾ ਅੱਗੇ ਕੀਤਾ ਗਿਆ ਹੈ।
ਪੰਜਾਬ ਦੌਰੇ ਵਿੱਚ ਤਬਦੀਲੀ ਤੋਂ ਬਾਅਦ ਹੁਣ 22 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਸੂਬੇ ‘ਚ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਸ ਮਿਸ਼ਨ ਤਹਿਤ ਉਹ ਸੂਬੇ ਦੇ ਸ਼ਹਿਰਾਂ, ਕਸਬਿਆਂ ਦੇ ਨਾਲ-ਨਾਲ ਪਿੰਡਾਂ ‘ਚ ਵੀ ਜਾਣਗੇ ।