ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤਾ । ਸਰਕਾਰ ਨੇ ਝੋਨੇ ‘ਤੇ ਵੱਧ ਤੋਂ ਵੱਧ ਸਮਰਥਨ ਮੁੱਲ (MSP) ‘ਚ 72 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫਾ ਕੀਤਾ ਹੈ। ਇਸ ਨਾਲ ਵਿੱਤ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1940 ਰੁਪਏ ਪ੍ਰਤੀ ਕੁਇੰਟਲ ਹੋ ਗਿਆ।
ਪਿਛਲੇ ਵਿੱਤੀ ਵਰ੍ਹੇ ਵਿਚ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1868 ਰੁਪਏ ਪ੍ਰਤੀ ਕੁਇੰਟਲ ਰਿਹਾ ਸੀ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਧ ਤੋਂ ਵੱਧ ਸਮਰਥਨ ਮੁੱਲ ਵਧਾਉਣ ਦੇ ਪ੍ਰਸਤਾਵ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਕਈ ਹੋਰ ਫੈਸਲੇ ਵੀ ਲਏ ਗਏ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਸਲਾਂ ਦੇ ਵੱਧ ਤੋਂ ਵੱਧ ਸਮਰਥਨ ਮੁੱਲ ‘ਚ ਵਾਧਾ ਕੀਤਾ ਜਾ ਰਿਹਾ ਹੈ ਤੇ ਇਹ ਭਵਿੱਖ ‘ਚ ਵੀ ਕੀਤਾ ਜਾਵੇਗਾ।
ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਟਵੀਟ ਕਰ ਕੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 7 ਸਾਲਾਂ ‘ਚ ਖੇਤੀਬਾੜੀ ਦੇ ਖੇਤਰ ‘ਚ ਇਕ ਤੋਂ ਬਾਅਦ ਇਕ ਅਜਿਹੇ ਬਹੁਤ ਸਾਰੇ ਫੈਸਲੇ ਲਏ ਗਏ ਜਿਸ ਨਾਲ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋਵੇਗਾ। ਕਿਸਾਨੀ ਮਹਿੰਗੀਆਂ ਫਸਲਾਂ ਵੱਲ ਆਕਰਸ਼ਿਤ ਹੋਵੇਗੀ। ਕਿਸਾਨ ਦੇ ਘਰ ‘ਚ ਖੁਸ਼ਹਾਲੀ ਆਵੇਗੀ।
प्रधानमंत्री श्री @narendramodi जी की अध्यक्षता में आयोजित केंद्रीय मंत्रिमंडल की बैठक में खरीफ विपणन मौसम 2021-22 के लिए सभी खरीफ फसलों का न्यूनतम समर्थन मूल्य घोषित।#MSPhaiAurRahega #Cabinet pic.twitter.com/vAwi50yPCU
— Narendra Singh Tomar (@nstomar) June 9, 2021
ਉਨ੍ਹਾਂ ਕਿਹਾ ਕਿ ਇਹ ਮੋਦੀ ਸਰਕਾਰ ਦਾ MSP ਨੂੰ ਉਤਪਾਦਨ ਦੀ ਲਾਗਤ ਦੇ 1.5 ਗੁਣਾ (ਜਾਂ ਉਤਪਾਦਨ ਦੀ ਲਾਗਤ’ ਤੇ ਘੱਟੋ ਘੱਟ 50% ਲਾਭ) ਦੇ ਪੱਧਰ ‘ਤੇ ਨਿਰਧਾਰਤ ਕਰਨ ਦੀ ਦਿਸ਼ਾ ‘ਚ ਇਕ ਕ੍ਰਾਂਤੀਕਾਰੀ ਫੈਸਲਾ ਹੈ।