ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ ਹੋਏ ਹਨ। ਸਿੱਧੂ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਦਿੱਲੀ ਪਹੁੰਚੇ ।
ਦਰਅਸਲ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅੱਜ ਗੈਸਟ ਟੀਚਰਾਂ ਵਲੋਂ ਧਰਨਾ ਲਗਾਇਆ ਗਿਆ ਹੈ। ਟੀਚਰਾਂ ਵੱਲੋਂ ਇਹ ਧਰਨਾ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਇਸ ਧਰਨੇ ’ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਧਿਆਪਕਾਂ ਦੀ ਹਮਾਇਤ ਕਰਨ ਲਈ ਸ਼ਾਮਿਲ ਹੋਏ ਹਨ। ਧਰਨੇ ਵਿੱਚ ਮੌਜੂਦ ਸਿੱਧੂ ਨੇ ਦੋਵੇਂ ਹੱਥਾਂ ‘ਚ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਬੈਨਰ ਫੜੇ ਹੋਏ ਸਨ।
दिल्ली: दिल्ली सरकार के गेस्ट शिक्षक स्थायी नौकरी की मांग को लेकर मुख्यमंत्री अरविंद केजरीवाल के आवास के बाहर धरना दे रहे हैं। इस धरने में आज पंजाब कांग्रेस के अध्यक्ष नवजोत सिंह सिद्धू भी शामिल हुए। pic.twitter.com/ZCwoWZWbbY
— ANI_HindiNews (@AHindinews) December 5, 2021