BIG NEWS : ਨਵਜੋਤ ਸਿੱਧੂ ਦਿੱਲੀ ‘ਚ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ

TeamGlobalPunjab
1 Min Read

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ ਹੋਏ ਹਨ। ਸਿੱਧੂ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਦਿੱਲੀ ਪਹੁੰਚੇ ।

 

 

- Advertisement -

ਦਰਅਸਲ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅੱਜ ਗੈਸਟ ਟੀਚਰਾਂ ਵਲੋਂ ਧਰਨਾ ਲਗਾਇਆ ਗਿਆ ਹੈ। ਟੀਚਰਾਂ ਵੱਲੋਂ ਇਹ ਧਰਨਾ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਇਸ ਧਰਨੇ ’ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਧਿਆਪਕਾਂ ਦੀ ਹਮਾਇਤ ਕਰਨ ਲਈ ਸ਼ਾਮਿਲ ਹੋਏ ਹਨ। ਧਰਨੇ ਵਿੱਚ ਮੌਜੂਦ ਸਿੱਧੂ ਨੇ ਦੋਵੇਂ ਹੱਥਾਂ ‘ਚ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਬੈਨਰ ਫੜੇ ਹੋਏ ਸਨ।

 

 

 

- Advertisement -

 

 

 

Share this Article
Leave a comment