BIG NEWS : ਪ੍ਰਧਾਨ ਮੰਤਰੀ ਮੋਦੀ ਨੇ ਮਿਲਖਾ ਸਿੰਘ ਨਾਲ ਕੀਤੀ ਗੱਲਬਾਤ

TeamGlobalPunjab
2 Min Read

ਚੰਡੀਗੜ੍ਹ/ਨਵੀਂ ਦਿੱਲੀ : ਦਿੱਗਜ ਦੌੜਾਕ ਮਿਲਖਾ ਸਿੰਘ ਨੂੰ ਤਬੀਅਤ ਠੀਕ ਨਾ ਹੋਣ ਕਾਰਨ ਬੀਤੇ ਕੱਲ ਫਿਰ ਤੋਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖ਼ੁਦ ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਉਂਦੇ ਹੋਏ ਕਿਹਾ ਕਿ ਉਹ ਜਲਦ ਵਾਪਸੀ ਕਰਨਗੇ ਤੇ ਟੋਕੀਓ ਓਲੰਪਿਕ ‘ਚ ਹਿੱਸਾ ਲੈਣ ਵਾਲੇ ਅਥਲੀਟਾਂ ਨੂੰ ਅਸ਼ੀਰਵਾਦ ਦੇ ਕੇ ਪ੍ਰੇਰਿਤ ਕਰਨਗੇ।

ਪ੍ਰਧਾਨ ਮੰਤਰੀ ਵੱਲੋਂ ਗੱਲਬਾਤ ਕੀਤੇ ਜਾਣ ਸਬੰਧੀ ਮਿਲਖਾ ਸਿੰਘ ਦੇ ਪੁੱਤਰ ਅਤੇ ਉੱਘੇ ਅੰਤਰਰਾਸ਼ਟਰੀ ਗੋਲਡ ਖਿਡਾਰੀ ਜੀਵ ਮਿਲਖਾ ਸਿੰਘ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ।

 

 

- Advertisement -

ਉਨ੍ਹਾਂ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਕੀਤਾ ਅਤੇ ਸਾਰੇ ਸ਼ੁਭਚਿੰਤਕਾਂ ਨੂੰ ਵੀ ਸ਼ੁਕਰਿਆ ਕਿਹਾ।

 

‘ਫਲਾਇੰਗ ਸਿੱਖ’ ਦੇ ਨਾਂ ਨਾਲ ਲੋਕਾਂ ਦੇ ਦਿਲਾਂ ‘ਚ ਆਪਣੀ ਪਛਾਣ ਬਣਾਉਣ ਵਾਲੇ ਦੌੜਾਕ ਮਿਲਖਾ ਸਿੰਘ ਇਸ ਵੇਲੇ ਹਸਪਤਾਲ ‘ਚ ਦਾਖ਼ਲ ਹਨ। ਅਸਲ ਵਿਚ ਆਕਸੀਜਨ ਦੇ ਘਟਦੇ ਪੱਧਰ ਨੂੰ ਦੇਖਦੇ ਹੋਏ ਵੀਰਵਾਰ ਨੂੰ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਦੇ ਆਈਸੀਯੂ ‘ਚ ਦਾਖ਼ਲ ਕਰਵਾਇਆ ਗਿਆ।

ਹਸਪਤਾਲ ਵੱਲੋਂ ਜਾਰੀ ਬਿਆਨ ਅਨੁਸਾਰ, ਮਿਲਖਾ ਸਿੰਘ ਨੂੰ ਦੁਪਹਿਰੇ 3.35 ਵਜੇ ਪੀਜੀਆਈਐੱਮਈਆਰ ਦੇ ਕੋਵਿਡ ਹਸਪਤਾਲ ਦੇ ਆਈਸੀਯੂ ‘ਚ ਆਕਸੀਜਨ ਦਾ ਪੱਧਰ ਡਿੱਗਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।

Share this Article
Leave a comment