ਚੰਡੀਗੜ੍ਹ : ਪੰਜਾਬ ਕਾਂਗਰਸ ਅੰਦਰ ਚੱਲ ਰਿਹਾ ਕਾਟੋ ਕਲੇਸ਼, ਮੰਤਰੀ ਮੰਡਲ ਦੇ ਐਲਾਨ ਤੋਂ ਬਾਅਦ ਹੋਰ ਵੀ ਜ਼ਿਆਦਾ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪਾਰਟੀ ਅੰਦਰ ਧੜੇਬੰਦੀ ਪਹਿਲਾਂ ਨਾਲੋਂ ਵੀ ਜ਼ਿਆਦਾ ਵਧ ਚੁੱਕੀ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹੁਣ ਹਾਲ ਹੀ ਵਿਚ ਖ਼ਜ਼ਾਨਚੀ ਦੇ ਅਹੁਦੇ ਤੇ ਨਿਯੁਕਤ ਕੀਤੇ ਗਏ ਗੁਲਜ਼ਾਰ ਇੰਦਰ ਚਾਹਲ ਨੇ ਵੀ ਅਸਤੀਫਾ ਦੇ ਦਿੱਤਾ ਹੈ।
ਗੁਲਜ਼ਾਰ ਚਾਹਲ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਆਪਣੇ ਅਸਤੀਫੇ ਵਿਚ ਕਿਹਾ ਹੈ ਕਿ ਉਹ ਤੁਰੰਤ ਪ੍ਰਭਾਵ ਤੋਂ ਪੰਜਾਬ ਕਾਂਗਰਸ ਦੇ ਖਜ਼ਾਨਚੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਇੰਦਰ ਚਾਹਲ ਨੂੰ ਪਿਛਲੇ ਹਫ਼ਤੇ ਹੀ ਪਾਰਟੀ ਨੇ ਖਜ਼ਾਨਚੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ । ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਅੰਦਰ ਹੋਰ ਵੀ ਧਮਾਕੇ ਹੋਣ ਦੀ ਪੂਰੀ ਸੰਭਾਵਨਾ ਬਣ ਰਹੀ ਹੈ ।