ਸੂਫੀ ਗਾਇਕ ਸਤਿੰਦਰ ਸਰਤਾਜ ਦੇ ਕਪੂਰਥਲਾ ਸ਼ੋਅ ਸਬੰਧੀ ਵੱਡੀ ਖਬਰ, 10 ਨਵੰਬਰ ਨੂੰ ਹੀ ਹੋਵੇਗਾ ਪ੍ਰੋਗਰਾਮ

Global Team
3 Min Read

ਨਿਊਜ਼ ਡੈਸਕ: ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਕਪੂਰਥਲਾ ‘ਚ ਲਾਈਵ ਸ਼ੋਅ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ 10 ਨਵੰਬਰ ਨੂੰ ਹੋਣ ਵਾਲੇ ਸ਼ੋਅ ‘ਤੇ ਰੋਕ ਲਗਾਉਣ ਲਈ ਜ਼ਿਲਾ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸਤਿੰਦਰ ਸਰਤਾਜ ਨੂੰ 30 ਸਤੰਬਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਇਹ ਸੰਮਨ ਕਪੂਰਥਲਾ ਦੇ ਸੀਨੀਅਰ ਵਕੀਲ ਅਤੇ ਖਿਡਾਰੀ ਐਸਐਸ ਮੱਲੀ ਦੀ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ। ਪਰ ਹੁਣ ਇਹ ਪਟੀਸ਼ਨ ਵਾਪਿਸ ਲੈ ਲਈ ਗਈ ਹੈ ਜਿਸ ਕਾਰਨ ਸ਼ੋਅ ਤੈਅ ਸਮੇਂ ਅਨੁਸਾਰ ਹੀ ਹੋਵੇਗਾ।

ਦਰਅਸਲ ਕਪੂਰਥਲਾ ਦੇ ਡੀਸੀ ਅਤੇ ਸਪੋਰਟਸ ਡਾਇਰੈਕਟਰ ਦੇ ਲਿਖਤੀ ਬਿਆਨਾਂ ਦੇ ਆਧਾਰ ‘ਤੇ ਜਿਵੇਂ ਹੀ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਅਦਾਲਤ ‘ਚ ਫੈਸਲਾ ਸਤਿੰਦਰ ਸਰਤਾਜ ਦੇ ਹੱਕ ‘ਚ ਜਾਵੇਗਾ ਤਾਂ ਉਸ ਨੇ ਆਪਣੀ ਪਟੀਸ਼ਨ ਵਾਪਿਸ ਲੈ ਲਈ ਹੈ।  ਸੂਫੀ ਗਾਇਕ ਸਤਿੰਦਰ ਸਰਤਾਜ ਦੇ ਲਾਈਵ ਸ਼ੋਅ ਨੂੰ ਲੈ ਕੇ ਪੰਜਾਬ ਅਤੇ ਵਿਦੇਸ਼ਾਂ ‘ਚ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਸਤਿੰਦਰ ਸਰਤਾਜ ਲਾਈਵ ਸ਼ੋਅ ਵਿੱਚ ਤਿੰਨ ਘੰਟੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਜੋੜੀ ਰੱਖਣ ਵਿੱਚ ਮਾਹਿਰ ਹਨ ।ਸਤਿੰਦਰ ਸਰਤਾਜ ਦੇ ਕਪੂਰਥਲਾ ਲਾਈਵ ਸ਼ੋਅ ਨੂੰ ਲੈ ਕੇ ਉਨ੍ਹਾਂ ਦੇ ਸਰੋਤਿਆਂ ਅਤੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਹੈ। ਪਰ ਹੁਣ ਇਹ ਸ਼ੋਅ ਗੁਰੂ ਨਾਨਕ ਸਟੇਡੀਅਮ ਦੀ ਗਰਾਊਂਡ ਵਿੱਚ ਹੀ ਹੋਵੇਗਾ।

ਪਟੀਸ਼ਨਰ ਨੇ ਆਪਣੀ ਪਟੀਸ਼ਨ ਵਾਪਿਸ ਲੈ ਲਈ ਹੈ। ਸਪੋਰਟਸਮੈਨ ਐਸਐਸ ਮੱਲੀ ਨੇ ਕਿਹਾ ਸੀ ਕਿ ਗਰਾਊਂਡ ਵਿੱਚ ਇੱਕ ਸ਼ੋਅ ਕਰਵਾਇਆ ਜਾ ਰਿਹਾ ਸੀ ਅਤੇ ਇਸ ਦੀਆਂ ਜ਼ਿਆਦਾਤਰ ਟਿਕਟਾਂ ਵੀ ਵਿਕ ਚੁੱਕੀਆਂ ਸਨ। ਅਜਿਹੇ ਵਿੱਚ ਸਰਤਾਜ ਵੱਲੋਂ ਸਟੇਡੀਅਮ ਨੂੰ ਕਾਰੋਬਾਰ ਵਜੋਂ ਵਰਤਿਆ ਜਾ ਰਿਹਾ ਹੈ। ਪਟੀਸ਼ਨ ਵਿੱਚ ਐਡਵੋਕੇਟ ਐਸਐਸ ਮੱਲੀ ਨੇ ਕਿਹਾ ਕਿ ਉਹ ਅਭਿਆਸ ਅਤੇ ਯੋਗਾ ਲਈ ਰੋਜ਼ਾਨਾ ਸਟੇਡੀਅਮ ਜਾਂਦੇ ਹਨ। ਸਟੇਡੀਅਮ ਦੇ ਹਾਕੀ ਮੈਦਾਨ ਵਿੱਚ ਰੋਜ਼ਾਨਾ ਕਈ ਖਿਡਾਰੀ ਅਭਿਆਸ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਕਪੂਰਥਲਾ ਵਿੱਚ ਹੋਰ ਕੋਈ ਗਰਾਊਂਡ ਨਹੀਂ ਹੈ, ਜਿਸ ਕਾਰਨ ਰੋਜ਼ਾਨਾ ਅਭਿਆਸ ਕਰਨ ਵਾਲਿਆਂ ਲਈ ਵੱਡੀ ਸਮੱਸਿਆ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment