BIG NEWS : ਕੈਪਟਨ ਬਾਰੇ ਹਰੀਸ਼ ਰਾਵਤ ਦਾ ਵੱਡਾ ਬਿਆਨ, ‘ਬੇਅਦਬੀ ਮਾਮਲਿਆਂ ‘ਚ ਕਾਰਵਾਈ ਨਾ ਕਰਨ ਕਾਰਨ ਕੈਪਟਨ ਨੂੰ ਹਟਾਉਣਾ ਪਿਆ’

TeamGlobalPunjab
3 Min Read

ਦੇਹਰਾਦੂਨ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਿੱਖੇ ਤੇਵਰਾਂ ਨੂੰ ਵੇਖਦੇ ਹੋਏ ਕਾਂਗਰਸ ਹਾਈਕਮਾਂਡ ਵੀ ਆਰ-ਪਾਰ ਦੇ ਮੂਡ ਵਿਚ ਨਜ਼ਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪਹਿਲੀ ਵਾਰ ਖੁੱਲ੍ਹ ਕੇ ਕੈਪਟਨ ‘ਤੇ ਤਿੱਖਾ ਹਮਲਾ ਕੀਤਾ ਹੈ। ਦੇਹਰਾਦੂਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰੀਸ਼ ਰਾਵਤ ਨੇ ਕਿਹਾ ਹੈ ਕਿ ”ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਬਿਆਨਾਂ ਤੋਂ ਅਜਿਹਾ ਲਗਦਾ ਹੈ ਕਿ ਉਹ ਕਿਸੇ ਤਰ੍ਹਾਂ ਦੇ ਦਬਾਅ ਹੇਠ ਹਨ।”

ਰਾਵਤ ਨੇ ਕੈਪਟਨ ਨੂੰ ਹਟਾਉਣ ਦਾ ਵੱਡਾ ਕਾਰਨ ਦੱਸਦੇ ਹੋਏ ਖੁਲਾਸਾ ਕੀਤਾ ਕਿ ‘ਬੇਅਦਬੀ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਾਰਵਾਈ ਨਹੀਂ ਕੀਤੀ ਅਤੇ ਇਸ ਲਈ ਵਿਧਾਇਕਾਂ ਨੇ ਉਨ੍ਹਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ।’

ਕੈਪਟਨ ਵੱਲੋਂ ਲਗਾਏ ਗਏ ਇਲਜ਼ਾਮ ਕਿ ਮੁੱਖ ਮੰਤਰੀ ਅਹੁਦੇ ਤੋ ਹਟਾ ਕੇ ਪਾਰਟੀ ਨੇ ਉਨ੍ਹਾਂ ਨੂੰ ਅਪਮਾਨਿਤ ਕੀਤਾ ਹੈ, ਬਾਰੇ ਪੁੱਛੇ ਸਵਾਲ ‘ਤੇ ਹਰੀਸ਼ ਰਾਵਤ ਨੇ ਕਿਹਾ ਕਿ ਉਹ 1998 ‘ਚ ਪਟਿਆਲਾ ਤੋਂ ਚੋਣ ਹਾਰ ਗਏ ਸਨ । ਕੈਪਟਨ ਨੂੰ ਜਦੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਸੀ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ। ਇਸ ਤੋਂ ਬਾਅਦ ਉਹ ਦੋ ਵਾਰ ਮੁੱਖ ਮੰਤਰੀ ਬਣੇ ਤਾਂ ਉਹਨਾਂ ਦਾ ਅਪਮਾਨ ਇਸ ਤਰ੍ਹਾਂ ਹੋਇਆ।

 ਰਾਵਤ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉੱਚ ਸਤਿਕਾਰ ਦਿੱਤਾ ਹੈ।

- Advertisement -

 

ਹਰੀਸ਼ ਰਾਵਤ ਨੇ ਕੈਪਟਨ ਬਾਰੇ ਆਪਣੇ ਬਿਆਨ ਦਾ ਲੰਮਾ-ਚੌੜਾ ਚਿੱਠਾ ਵੀ ਪੇਸ਼ ਕੀਤਾ ਹੈ।

- Advertisement -

 

 

https://www.facebook.com/271420283032553/posts/1953656901475541/

FILE PIC

  ਹਰੀਸ਼ ਰਾਵਤ ਨੇ ਕੈਪਟਨ ਨੂੰ ਨਸੀਹਤ ਵੀ ਦਿੱਤੀ ਅਤੇ ਕਿਹਾ ਕਿ ਅਮਰਿੰਦਰ ਸਿੰਘ ਨੂੰ ਦੁਬਾਰਾ ਸੋਚਣਾ ਚਾਹੀਦਾ ਹੈ। ਉਨ੍ਹਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਭਾਜਪਾ ਦੀ ਮਦਦ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਜੋ ਵੀ ਕੀਤਾ ਹੈ, ਉਹ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ।

Share this Article
Leave a comment