ਨਵੀਂ ਦਿੱਲੀ: ਦੀਵਾਲੀ ਦੀ ਪੂਰਵ ਸੰਧਿਆ ‘ਤੇ, ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕੱਲ੍ਹ (ਵੀਰਵਾਰ) ਤੋਂ ਘਟੇਗੀ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟੇਗੀ। ਦੇਸ਼ ਭਰ ਵਿੱਚ ਇਸ ਹਿਸਾਬ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਆਏਗੀ।
ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਨੇ ਭਲਕੇ ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਮਹੱਤਵਪੂਰਨ ਕਟੌਤੀ ਕਰਨ ਦਾ ਫੈਸਲਾ ਲਿਆ ਹੈ।
ਕੀਮਤਾਂ ਵਿੱਚ ਕਟੌਤੀ ਨਾਲ ਨਿਰਮਾਣ, ਸੇਵਾਵਾਂ ਅਤੇ ਖੇਤੀਬਾੜੀ ਸੈਕਟਰਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲਣ ਦੀ ਵੀ ਉਮੀਦ ਹੈ। ਐਕਸਾਈਜ਼ ਡਿਊਟੀ ਵਿੱਚ ਕਟੌਤੀ ਨਾਲ ਖਪਤ ਨੂੰ ਹੁਲਾਰਾ ਦੇਣ ਅਤੇ ਗਰੀਬ ਅਤੇ ਮੱਧ ਵਰਗ ਦੀ ਮਦਦ ਕਰਨ ਲਈ ਮਹਿੰਗਾਈ ਨੂੰ ਘੱਟ ਰੱਖਣ ਦੀ ਉਮੀਦ ਹੈ।
ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, “ਅੱਜ ਦੇ ਫੈਸਲੇ ਤੋਂ ਸਮੁੱਚੇ ਆਰਥਿਕ ਚੱਕਰ ਨੂੰ ਹੋਰ ਤੇਜ਼ ਕਰਨ ਦੀ ਉਮੀਦ ਹੈ,” ਖਪਤਕਾਰਾਂ ਨੂੰ ਰਾਹਤ ਦੇਣ ਲਈ ਰਾਜਾਂ ਨੂੰ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਘਟਾਉਣ ਦੀ ਅਪੀਲ ਕੀਤੀ ਗਈ ਹੈ।