ਗੋਇੰਦਵਾਲ ਜੇਲ ਵੀਡੀਓ ‘ਤੇ ਪੁਲਿਸ ਦੀ ਵੱਡੀ ਕਾਰਵਾਈ, 7 ਜੇਲ ਅਧਿਕਾਰੀ ਮੁਅੱਤਲ, 5 ਗ੍ਰਿਫਤਾਰ

Rajneet Kaur
2 Min Read

ਚੰਡੀਗੜ੍ਹ: ਗੋਇੰਦਵਾਲ ਜੇਲ੍ਹ ਵਿੱਚ ਗੈਂਗਵਾਰ ਦਾ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ।  ਮਿਲੀ ਜਾਣਕਾਰੀ ਅਨੁਸਾਰ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ 5 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਆਈ.ਜੀ. ਹੈੱਡ ਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ, ਵਿਜੇ ਕੁਮਾਰ ਵਧੀਕ ਸੁਪਰਡੈਂਟ, ਜਸਪਾਲ ਸਿੰਘ ਖਹਿਰਾ ਵਧੀਕ ਸੁਪਰਡੈਂਟ ਜੇਲ੍ਹ, ਤੋਂ ਇਲਾਵਾ ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ ਸਵਿੰਦਰ ਸਿੰਘ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਅਤੇ ਇੰਚਾਰਜ, ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਕਬਾਲ ਬਰਾੜ ਸੁਪਰਡੈਂਟ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ, ਵਿਜੇ ਕੁਮਾਰ ਐਡੀਸ਼ਨਲ ਸੁਪਰਡੈਂਟ, ਏਐਸਆਈ  ਹਰਚੰਦ ਸਿੰਘ, ਏਐਸਆਈ  ਜੋਗਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਜਸਪਾਲ ਸਿੰਘ ਖਹਿਰਾ ਵਧੀਕ ਸੁਪਰਡੈਂਟ ਜੇਲ੍ਹ ਅਤੇ ਸਵਿੰਦਰ ਸਿੰਘ ਹੈੱਡ ਕਾਂਸਟੇਬਲ ਜੋ ਕਿ ਵੇਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚਲ ਰਹੇ ਨੇ, ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਪੰਜਾਬ ਦੇ ਵੱਖ ਵੱਖ ਹਿੱਸਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਗੋਇੰਦਵਾਲ ਜੇਲ੍ਹ ਚੋਂ ਮੂਸੇਵਾਲਾ ਦੇ ਕਾਤਲਾਂ ਦੇ ਵਿਚਾਲੇ ਹੋਈ ਗੈਂਗਵਾਰ ਤੋਂ ਬਾਅਦ ਦੋ ਵੀਡੀਓ ਸਾਹਮਣੇ ਆਈਆਂ ਹਨ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ। ਇਹ ਵੀਡੀਓ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਵੱਲੋਂ ਬਣਾਈ ਗਈ ਹੈ। ਜਿਸ ‘ਚ ਅੰਕਿਤ ਸੇਰਸਾ ਤੋਂ ਇਲਾਵਾ ਕਈ ਹੋਰ ਗੈਂਗਸਟਰ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਗੈਂਗਸਟਰ ਜਸ਼ਨ ਮਨਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment