ਮੁੰਬਈ: ਬੰਬੇ ਹਾਈ ਕੋਰਟ ਨੇ 2001 ਦੇ ਜਯਾ ਸ਼ੈਟੀ ਕ.ਤਲ ਕੇਸ ਵਿੱਚ ਗੈਂਗ.ਸਟਰ ਛੋਟਾ ਰਾਜਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਇਸ ਸਾਲ ਦੇ ਸ਼ੁਰੂ ਵਿਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਹੁਣ ਅਦਾਲਤ ਨੇ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚੌਹਾਨ ਦੀ ਡਿਵੀਜ਼ਨ ਬੈਂਚ ਨੇ ਉਸ ਨੂੰ 1 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦਿੱਤੀ ਹੈ।
ਅਦਾਲਤ ਨੇ ਬੁੱਧਵਾਰ ਨੂੰ ਰਾਜਨ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਅਤੇ ਇਸ ਮਾਮਲੇ ‘ਚ ਉਸ ਨੂੰ ਜ਼ਮਾਨਤ ਦੇ ਦਿੱਤੀ। ਹਾਲਾਂਕਿ, ਰਾਜਨ ਇੱਕ ਹੋਰ ਅਪਰਾਧਿਕ ਮਾਮਲੇ ਵਿੱਚ ਜੇਲ੍ਹ ਵਿੱਚ ਹੀ ਰਹੇਗਾ। ਦੱਸ ਦਈਏ ਕਿ ਜਯਾ ਸ਼ੈੱਟੀ ਸੈਂਟਰਲ ਮੁੰਬਈ ਦੇ ਗਾਮਦੇਵੀ ਸਥਿਤ ਗੋਲਡਨ ਕਰਾਊਨ ਹੋਟਲ ਦੀ ਮਾਲਕਣ ਸੀ। ਮੁੰਬਈ ਦੀ ਮਕੋਕਾ ਅਦਾਲਤ ਦੇ ਵਿਸ਼ੇਸ਼ ਜੱਜ ਐਮਐਮ ਪਾਟਿਲ ਨੇ ਰਾਜਨ ਨੂੰ ਦੋਸ਼ੀ ਠਹਿਰਾਇਆ ਸੀ।
ਇਹ ਵੀ ਪੜ੍ਹੋ: ਬਾਬਾ ਸਿੱਦੀਕੀ ਮਾਮਲੇ ‘ਚ ਵੱਡਾ ਖੁਲਾਸਾ, ਕੈਨੇਡਾ-ਅਮਰੀਕਾ ਨਾਲ ਜੁੜੇ ਤਾਰ
ਗੋਲੀ ਮਾਰ ਕੇ ਕੀਤਾ ਸੀ ਕ.ਤਲ
ਜਯਾ ਸ਼ੈੱਟੀ, ਜਿਸ ਨੂੰ ਛੋਟਾ ਰਾਜਨ ਗਿਰੋਹ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਨੂੰ 4 ਮਈ 2001 ਨੂੰ ਹੋਟਲ ਦੀ ਪਹਿਲੀ ਮੰਜ਼ਿਲ ‘ਤੇ ਗਿਰੋਹ ਦੇ ਦੋ ਕਥਿਤ ਮੈਂਬਰਾਂ ਨੇ ਗੋਲੀ ਮਾਰ ਦਿੱਤੀ ਸੀ। ਛੋਟਾ ਰਾਜਨ ਗੈਂਗ ਵੱਲੋਂ ਜਬਰੀ ਵਸੂਲੀ ਦੀਆਂ ਧਮਕੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਹੋਟਲ ਮਾਲਕ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਪਰ ਹਮਲੇ ਤੋਂ ਦੋ ਮਹੀਨੇ ਪਹਿਲਾਂ ਸ਼ੈਟੀ ਦੀ ਬੇਨਤੀ ‘ਤੇ ਉਸ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਸੀ। ਛੋਟਾ ਰਾਜਨ ਦਾ ਨਾਂ ਰਾਜੇਂਦਰ ਸਦਾਸ਼ਿਵ ਨਿਕਲਜੇ ਹੈ।