ਬੇਅਦਬੀ ਮਾਮਲੇ ‘ਚ ਸੌਦਾ ਸਾਧ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ

Prabhjot Kaur
2 Min Read

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਫਰੀਦਕੋਟ ਜ਼ਿਲ੍ਹੇ ਵਿੱਚ 2015 ਵਿੱਚ ਵਾਪਰੇ ਬੇਅਦਬੀ ਕਾਂਡ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ।  ਹਾਈ ਕੋਰਟ ਵਲੋਂ ਗੁਰਮੀਤ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ ਹੈ।

ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਗੁਰਮੀਤ ਸਿੰਘ ਦੀ ਬੇਅਦਬੀ ਮਾਮਲੇ ‘ਚ ਦਰਜ ਤਿੰਨ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ ਦੀ ਬਜਾਏ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਹਾਲ ਹੀ ‘ਚ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ‘ਚ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।

ਪਟੀਸ਼ਨਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬੇਅਦਬੀ ਮਾਮਲੇ ਵਿੱਚ ਦਰਜ ਐਫਆਈਆਰ ਦੀ ਨਵੰਬਰ 2015 ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਪਰ ਬਾਅਦ ਵਿੱਚ ਪੰਜਾਬ ਵਿੱਚ ਸਰਕਾਰ ਬਦਲਣ ਨਾਲ ਅਗਸਤ 2018 ਵਿੱਚ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਗਏ ਸਨ।

ਪਟੀਸ਼ਨਕਰਤਾ ਨੇ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਰਾਜ ਸਰਕਾਰ ਨੇ ਬੇਅਦਬੀ ਮਾਮਲੇ ‘ਚ ਦਰਜ ਐੱਫ.ਆਈ.ਆਰ. ਦੀ ਨਵੰਬਰ 2015 ‘ਚ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ ਪਰ ਸੂਬੇ ‘ਚ ਸੱਤਾ ਪਰਿਵਰਤਨ ਕਾਰਨ ਇਸ ਮਾਮਲੇ ਦੀ ਜਾਂਚ ਇਕ ਗਠਿਤ ਕਰਕੇ ਕਰਵਾਈ ਗਈ ਸੀ। ਰਿਟਾਇਰਡ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਾਂਚ ਕਮਿਸ਼ਨ ਬਣਾ ਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਬਾਅਦ ਵਿੱਚ ਅਗਸਤ 2018 ਵਿੱਚ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment