ਅਦਾਕਾਰ ਗਿੱਪੀ ਗਰੇਵਾਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਅਦਾਲਤੀ ਕਾਰਵਾਈ ‘ਤੇ ਲਗਾਈ ਰੋਕ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਧੋਖਾਧੜੀ ਅਤੇ ਪ੍ਰਾਈਜ਼ ਚਿੱਟਸ ਐਂਡ ਮਨੀ ਸਰਕੂਲੇਸ਼ਨ ਸਕੀਮਜ਼  ਐਕਟ ਦੀ ਧਾਰਾ 45 ਨਾਲ ਸਬੰਧਿਤ ਇਕ ਕਥਿਤ ਮਾਮਲੇ ਵਿਚ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਖ਼ਿਲਾਫ਼ ਅਗਲੇਰੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।

ਦਸ ਦਈਏ ਕਿ 5 ਨਵੰਬਰ 2014 ਨੂੰ ਬਠਿੰਡਾ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਗਰੇਵਾਲ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ। ਪਟੀਸ਼ਨਕਰਤਾ ਗਰੇਵਾਲ ਨੇ ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਬਠਿੰਡਾ ਵੱਲੋਂ ਪਾਸ 20 ਅਪ੍ਰੈਲ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਦਾ ਰੁਖ ਕੀਤਾ ਸੀ। ਗਰੇਵਾਲ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪਟੀਸ਼ਨਰ ਨਾ ਤਾਂ ਉਸ ਕੰਪਨੀ ਦਾ ਸ਼ੇਅਰ ਧਾਰਕ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਨਿਵੇਸ਼ ਕੀਤਾ ਸੀ ਅਤੇ ਨਾ ਹੀ ਪਟੀਸ਼ਨਰ ਨੇ ਕੰਪਨੀ ਦੀ ਕੋਈ ਸਕੀਮ ਸ਼ੁਰੂ ਕੀਤੀ ਹੈ। ਪਟੀਸ਼ਨਰ ਸਿਰਫ ਕੰਪਨੀ ਦੇ ਇੱਕ ਸਮਾਗਮ ਵਿੱਚ ਸ਼ਾਮਿਲ ਹੋਇਆ ਸੀ। ਅਜਿਹੀ ਸਥਿਤੀ ਵਿੱਚ, ਪਟੀਸ਼ਨਕਰਤਾ ਕੰਪਨੀ ਦੇ ਕਾਰੋਬਾਰ ਵਿੱਚ ਕਿਸੇ ਵੀ ਗਲਤ ਕੰਮ ਲਈ ਜ਼ਿੰਮੇਵਾਰ ਨਹੀਂ ਹੈ। ਇਸ ਸਭ ਦੇ ਬਾਵਜੂਦ ਹੇਠਲੀ ਅਦਾਲਤ ਨੇ ਪਟੀਸ਼ਨਰ ਨੂੰ  ਮੁਲਜ਼ਮ ਵਜੋਂ ਸੁਣਵਾਈ ਦੌਰਾਨ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ।ਦਲੀਲ ਦਿੱਤੀ ਗਈ ਕਿ ਹੇਠਲੀ ਅਦਾਲਤ ਨੇ ਸੀਆਰਪੀਸੀ ਦੀ ਧਾਰਾ 319 ਤਹਿਤ ਕਿਸੇ ਵਿਅਕਤੀ ਨੂੰ ਵਾਧੂ ਮੁਲਜ਼ਮ ਦੇ ਰੂਪ ਵਿਚ ਬੁਲਾਉਣ ਲਈ ਪਹਿਲੀਆਂ ਸ਼ਰਤਾਂ ’ਤੇ ਕਾਨੂੰਨ ਦੀ ਪਾਲਣਾ ਨਾ ਕਰਦੇ ਹੋਏ ਬਿਨਾਂ ਕਿਸੇ ਤਰੀਕੇ ਦੇ ਆਦੇਸ਼ ਪਾਸ ਕਰ ਦਿੱਤਾ ਸੀ।

ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਜਸਟਿਸ ਰਾਜਬੀਰ ਸਹਿਰਾਵਤ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ 13 ਫਰਵਰੀ, 2024 ਲਈ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕਰ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment