ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਵੱਡੀ ਰਾਹਤ

Rajneet Kaur
2 Min Read

ਚੰਡੀਗੜ੍ਹ : ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਦੋਵਾਂ ਦੇ ਖਿਲਾਫ ਦਰਜ ਐਫ.ਆਈ.ਆਰ ਰੱਦ ਕਰ ਦਿੱਤੀ ਹੈ।  ਦਸ ਦਈਏ ਕਿ  ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਜਾਣਕਾਰੀ ਕੁਮਾਰ ਵਿਸ਼ਵਾਸ ਦੇ ਵਕੀਲ ਨੇ ਦਿੱਤੀ ਹੈ। ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ- ਸੱਚਾਈ ਦੀ ਜਿੱਤ ਹੋਈ ਹੈ।

ਦਸਣਯੋਗ ਹੈ ਕਿ ਕੁਮਾਰ ਵਿਸ਼ਵਾਸ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਸ ਸਾਲ 12 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ਼ ਕਥਿਤ ਤੌਰ ‘ਤੇ ਭੜਕਾਊ ਬਿਆਨ ਦੇਣ ਲਈ ਰੂਪਨਗਰ ‘ਚ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ‘ਤੇ ਧਰਮ ਅਤੇ ਨਸਲ ਦੇ ਆਧਾਰ ‘ਤੇ ਦੁਸ਼ਮਣੀ ਪੈਦਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਬੱਗਾ ਮਾਮਲੇ ‘ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ ‘ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹਨ । ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਫੈਲਦੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment