ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਲਗਭਗ ਇੱਕ ਸਾਲ ਬਾਅਦ ਰਾਹਤ ਦੀ ਖ਼ਬਰ ਮਿਲੀ ਹੈ। ਰੋਜ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਹ ਭਲਕੇ ਤਿੰਨ ਦਿਨਾਂ ਲਈ ਜੇਲ੍ਹ ਤੋਂ ਬਾਹਰ ਆਉਣਗੇ। ਅਸਲ ਵਿਚ ਉਹਨਾਂ ਨੂੰ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਿਲ ਹੋਣ ਲਈ ਜ਼ਮਾਨਤ ਮਿਲੀ ਹੈ।
ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਹਤ ਦਿੰਦਿਆਂ ਸਿਸੋਦੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਰਾਉਸ ਐਵੇਨਿਊ ਕੋਰਟ ਨੇ 14 ਫਰਵਰੀ ਨੂੰ ਲਖਨਊ ਵਿੱਚ ਆਪਣੀ ਭਤੀਜੀ ਦੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਹ 13 ਤੋਂ 15 ਫਰਵਰੀ ਤੱਕ ਲਖਨਊ ਜਾ ਸਕਣਗੇ। ਭਤੀਜੀ ਦਾ ਵਿਆਹ 14 ਫਰਵਰੀ ਨੂੰ ਹੈ। ਹਾਲਾਂਕਿ ਈਡੀ ਨੇ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰ ਲਿਆ ਅਤੇ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਨਾਲ ਜੁੜੇ ਘੁਟਾਲੇ ਦੇ ਮਾਮਲੇ ਵਿੱਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੁਆਰਾ ਉਸਦੀ ਗ੍ਰਿਫਤਾਰੀ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸਨੂੰ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।