ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ

Rajneet Kaur
1 Min Read

ਚੰਡੀਗੜ੍ਹ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ  ਹੈ।  ਹਾਈ ਕੋਰਟ ਨੇ ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।

ਦਸਣਯੋਗ ਹੈ ਕਿ  24 ਸਤੰਬਰ ਨੂੰ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਬੀਡੀਏ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰ ਗਿੱਲ, ਏਸੀਏ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।ਇਹ ਗਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ। ਇਸ ਤੋਂ ਬਾਅਦ ਲਗਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਪਰ ਮਨਪ੍ਰੀਤ ਬਾਦਲ ਫਰਾਰ ਸਨ।

ਦਸ ਦਈਏ ਕਿ ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment