ਮਮਤਾ ਬੈਨਰਜੀ ਦੇ ਲੱਗੀ ਸੱਟ ‘ਤੇ ਡਾਕਟਰਾਂ ਦਾ ਵੱਡਾ ਖੁਲਾਸਾ

Rajneet Kaur
2 Min Read

ਨਿਊਜ਼ ਡੈਸਕ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (69 ਸਾਲ) ਵੀਰਵਾਰ 14 ਮਾਰਚ ਦੀ ਸ਼ਾਮ ਕੋਲਕਾਤਾ ਦੇ ਕਾਲੀਘਾਟ ਸਥਿਤ ਆਪਣੇ ਘਰ ਵਿੱਚ ਗਿਰ ਗਏ ਸਨ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ  SSKM ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਮੱਥੇ ‘ਤੇ ਤਿੰਨ ਅਤੇ ਨੱਕ ‘ਤੇ ਇਕ ਸਮੇਤ ਕੁੱਲ 4 ਟਾਂਕੇ ਲੱਗੇ ਹਨ। ਉਨ੍ਹਾਂ ਨੂੰ ਕੁਝ ਘੰਟਿਆਂ ਬਾਅਦ ਰਾਤ ਕਰੀਬ 9.30 ਵਜੇ ਛੁੱਟੀ ਦੇ ਦਿੱਤੀ ਗਈ।

ਐਸਐਸਕੇਐਮ ਦੇ ਡਾਇਰੈਕਟਰ ਬੈਨਰਜੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਿੱਛੇ ਤੋਂ ਧੱਕਾ ਦਿੱਤਾ ਗਿਆ, ਜਿਸ ਕਾਰਨ ਉਹ ਡਿੱਗ ਪਏ। ਮੁੱਖ ਮੰਤਰੀ ਨੂੰ ਸ਼ਾਮ 7.30 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ। ਮੁੱਖ ਮੰਤਰੀ ਦੀ ਸਾਲੀ ਕਜਰੀ ਬੈਨਰਜੀ ਨੇ ਦੱਸਿਆ ਕਿ ਉਨ੍ਹਾਂ ਨੇ ਸੁਣਿਆ ਕਿ ਉਨ੍ਹਾਂ ਨੂੰ ਪਿੱਛੇ ਤੋਂ ਧੱਕਾ ਲੱਗਾ ਹੈ। ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਧੱਕਾ ਕਿਸ ਨੇ ਮਾਰਿਆ ਹੈ। ਕੀ ਧੱਕਾ ਗਲਤੀ ਨਾਲ ਲਗਿਆ ਹੈ ਜਾਂ ਜਾਣਬੁੱਝ ਕੇ? ਹੁਣ ਇਸ ਮਾਮਲੇ ਵਿੱਚ ਸਾਜ਼ਿਸ਼ ਦੀ ਚਰਚਾ ਸ਼ੁਰੂ ਹੋ ਗਈ ਹੈ। ਕਈ ਥਾਵਾਂ ਤੋਂ ਇਹ ਮੰਗ ਵੀ ਉੱਠਣ ਲੱਗੀ ਹੈ ਕਿ ਮਮਤਾ ਬੈਨਰਜੀ ਨੂੰ ਐਨਐਸਜੀ ਸੁਰੱਖਿਆ ਦਿੱਤੀ ਜਾਵੇ। ਸਾਨੂੰ ਬੰਗਾਲ ਪੁਲਿਸ ‘ਤੇ ਭਰੋਸਾ ਨਹੀਂ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਮਮਤਾ ਦੀਦੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਲਿਖਿਆ, “ਮੈਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐਮਸੀ ਮੁਖੀ ਮਮਤਾ ਬੈਨਰਜੀ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment