ਗੁਰਦਾਸਪੁਰ : ਇੰਝ ਲਗਦਾ ਹੈ ਜਿਵੇਂ ਸੂਬੇ ਅੰਦਰ ਹਮਲਾਵਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਇੱਥੋਂ ਦੇ ਪਿੰਡ ਢਿੱਲਵਾਂ ਦੇ 2ਵਾਰ ਦੇ ਸਾਬਕਾ ਅਕਾਲੀ ਸਰਪੰਚ ਅਤੇ ਜਿਲ੍ਹਾ ਉਪ ਪ੍ਰਧਾਨ ਦਲਬੀਰ ਸਿੰਘ ਢਿੱਲਵਾਂ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਤੋਂ ਬਾਅਦ ਦਲਬੀਰ ਨੂੰ ਜਦੋਂ ਨੇੜੇ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਬਾਅਦ ਮੁਲਜ਼ਮਾਂ ਖਿਲਾਫ ਕਤਲ ਕੇਸ ਦਾ ਪਰਚਾ ਦਰਜ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਇੱਥੇ ਹੀ ਬੱਸ ਨਹੀਂ ਕਿਹਾ ਇਹ ਵੀ ਜਾ ਰਿਹਾ ਹੈ ਕਿ ਮੁਲਜ਼ਮਾਂ ਵੱਲੋਂ ਗੋਲੀਆਂ ਮਾਰਨ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਦਲਬੀਰ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਗਈਆਂ ਸਨ। ਰਿਪੋਰਟਾਂ ਮੁਤਾਬਿਕ ਮੁਲਜ਼ਮਾਂ ਵਿੱਚ ਮੇਜਰ ਸਿੰਘ, ਮਨਦੀਪ ਸਿੰਘ ਅਤੇ ਬਲਵਿੰਦਰ ਸਿੰਘ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ।