ਨਿਊਜ਼ ਡੈਸਕ : ਸਿੱਖ ਪ੍ਰਚਾਰਕ ਅਤੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਿਆਸਤ ਲਗਾਤਾਰ ਭਖੀ ਹੋਈ ਹੈ।ਇਸ ਮਸਲੇ *ਤੇ ਲਗਾਤਾਰ ਬਿਆਨਬਾਜੀਆਂ ਵੀ ਸਾਹਮਣੇ ਆ ਰਹੀਆਂ ਹਨ। ਦਰਅਸਲ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਹਿੱਤ ਦਿੱਤੇ ਜਾਂਦੇ ਬਿਆਨਾਂ ਦਾ ਵਿਰੋਧ ਹੋ ਰਿਹਾ ਹੈ। ਜਿਸ ਤੋਂ ਬਾਅਦ ਸਿਆਸੀ ਆਗੂ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਬਿਆਨਬਾਜੀਆਂ ਕਰ ਰਹੇ ਹਨ। ਇਸ ਦੇ ਚਲਦਿਆਂ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਨੇ ਵੀ ਅੰਮ੍ਰਿਤਪਾਲ ਸਿੰਘ ਖਿਲਾਫ ਬਿਆਨ ਜਾਰੀ ਕੀਤਾ ਹੈ। ਰਾਣਾ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਰਾਣਾ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਆਉਣਾ ਸਰਕਾਰਾਂ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਧਰਮਾਂ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ। ਰਾਣਾ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਉੱਪਰ ਏਜੰਸੀਆਂ ਨੂੰ ਨਜਰ ਰੱਖਣੀ ਚਾਹੀਦੀ ਹੈ। ਦਰਅਸਲ ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ *ਚ ਰਹਿੰਦਾ ਸੀ ਅਤੇ ਅਚਾਨਕ ਇੱਧਰ ਆ ਕੇ ਉਸ ਨੇ ਅੰਮ੍ਰਿਤ ਛਕਿਆ ਅਤੇ ਫਿਰ ਕੌਮ ਦਾ ਆਗੂ ਬਣ ਗਿਆ। ਇਹ ਕਿਤੇ ਨਾ ਕਿਤੇ ਸਵਾਲਾਂ ਦੇ ਘੇਰੇ *ਚ ਹੈ।
ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਰਾਣਾ ਗੁਰਜੀਤ ਸਿੰਘ ਦਾ ਵੱਡਾ ਬਿਆਨ, ਕਿਹਾ ਏਜੰਸੀਆਂ ਰੱਖਣ ਨਜਰ

Leave a Comment
Leave a Comment