ਪਰਵਿੰਦਰ ਝੋਟੇ ਦੇ ਪੋਸਟਮਾਰਟਮ ਤੋਂ ਬਾਅਦ ਵੱਡੀ ਅਪਡੇਟ

raajan tiwari
3 Min Read

ਚੰਡੀਗੜ੍ਹ: ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਪੀਜੀਆਈ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਅੱਜ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਹੁਣ ਜਾਣਕਾਰੀ ਮਿਲ ਰਹੀ ਹੈ ਕਿ ਕੱਲ੍ਹ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਹੀ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਸਵੇਰੇ 5 ਵਜੇ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਪੀਜੀਆਈ ਤੋਂ ਪਿੰਡ ਲਈ ਰਵਾਨਾ ਹੋਵੇਗੀ।

ਇਹ ਵੀ ਪੜ੍ਹੌ : ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, “SSP ਮਾਨਸਾ ਦੀ ਬਦਲੀ ਹੋਣ ਤੱਕ ਨਹੀਂ ਖਾਵਾਂਗਾ ਅੰਨ”

ਪਰ ਇਸ ਸਾਰੇ ਮਾਮਲੇ ਵਿਚਾਲੇ ਹੁਣ ਝੋਟੇ ਦੇ ਪਿਤਾ ਭੀਮ ਸਿੰਘ ਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਵਧ ਗਈ ਹੈ।ਦਰਅਸਲ, ਐਸਐਸਪੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਭੀਮ ਸਿੰਘ ਨੇ ਕੱਲ੍ਹ ਸਵੇਰ ਤੋਂ ਹੀ ਅੰਨ ਤਿਆਗਿਆ ਹੋਇਆ ਹੈ। ਉਹ ਇਸ ਸਮੇਂ ਚੰਡੀਗੜ੍ਹ ਪੀਜੀਆਈ ਵਿੱਚ ਹੀ ਮੌਜੂਦ ਹਨ। ਸੋਸ਼ਲ ਮੀਡੀਆ ‘ਤੇ ਹੋ ਰਹੀ ਟਰੋਲਿੰਗ ਦਰਮਿਆਨ ਭੀਮ ਸਿੰਘ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਦਾ ਪਰਿਵਾਰ ਵਿਕਿਆ ਨਹੀਂ ਹੈ। ਨਾ ਤਾਂ ਉਹ ਦੋ ਕਰੋੜ ਰੁਪਏ ਲੈਣਗੇ ਅਤੇ ਨਾ ਹੀ ਸਰਕਾਰੀ ਨੌਕਰੀ ਸਵੀਕਾਰ ਕਰਨਗੇ।

ਇਹ ਵੀ ਪੜ੍ਹੌ : ਅਮਰੀਕਾ ‘ਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਤੇ ਨਾਮੀ ਗੈਂਗਸਟਰ!

ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਐਸਐਸਪੀ ਦਾਤ ਬਾਦਲ ਦਾ ਤਬਾਦਲਾ ਨਹੀਂ ਹੁੰਦਾ, ਉਦੋਂ ਤੱਕ ਉਹ ਕੁਝ ਨਹੀਂ ਖਾਣਗੇ। ਹੁਣ ਤਾਜ਼ਾ ਜਾਣਕਾਰੀ ਮੁਤਾਬਕ ਭੀਮ ਸਿੰਘ ਦੀ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਪੀਜੀਆਈ ਵਿੱਚ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਪਾਸੇ ਪਰਵਿੰਦਰ ਝੋਟੇ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਹਨ, ਦੂਜੇ ਪਾਸੇ ਪਿਤਾ ਭੀਮ ਸਿੰਘ ਦੀ ਸਿਹਤ ਅਤੇ ਐਸਐਸਪੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਮਾਮਲਾ ਅਜੇ ਵੀ ਚਰਚਾ ਵਿੱਚ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਅੱਗੇ ਕੀ ਕਦਮ ਚੁੱਕਿਆ ਜਾਂਦਾ ਹੈ।

Share This Article
Leave a Comment