ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Prabhjot Kaur
2 Min Read

ਅੰਮ੍ਰਿਤਸਰ : ਬਿੱਗ ਬੌਸ ਸੀਜ਼ਨ 13 ‘ਚ ਸਭ ਦੇ ਦਿਲਾਂ ‘ਤੇ ਰਾਜ਼ ਕਰਨ ਵਾਲੀ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਉਨ੍ਹਾਂ ਨੂੰ ਕਿਸੇ ਅਣਪਛਾਤੇ ਮੋਬਾਈਲ ਨੰਬਰ ਤੋਂ  ਫੋਨ ਆਇਆ, ਜਿਸ ‘ਚ ਵਿਅਕਤੀ ਨੇ ਕਿਹਾ ਕਿ ਉਹ ਸੰਤੋਖ ਸਿੰਘ ਨੂੰ ਦੀਵਾਲੀ ਤੋਂ ਪਹਿਲਾਂ ਮਾਰ ਦੇਵੇਗਾ। ਫ਼ਿਲਹਾਲ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ਉੱਧਰ, ਐਸਐਸਪੀ ਦਿਹਾਤੀ ਸਪਨਾ ਸ਼ਰਮਾ ਨੇ ਦੱਸਿਆ ਕਿ ਪੀੜਤ ਤੋਂ ਸਾਰੇ ਸਬੂਤ ਲੈ ਲਏ ਹਨ ਤੇ ਪੜਤਾਲ ਕਰਵਾਈ ਜਾ ਰਹੀ ਹੈ। ਇਸ ਬਾਰੇ ਸੰਤੋਖ ਸਿੰਘ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਉਹ ਕਾਰ ਚਲਾ ਕੇ ਤਰਨਤਾਰਨ ਜਾ ਰਹੇ ਸਨ ਕਿ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਆਈ। ਫੋਨ ਚੁੱਕਿਆ ਤਾਂ ਉਸ ਨੇ ਧਮਕੀ ਦਿੱਤੀ ਕਿ ਉਹ ਗੋਲੀ ਨਹੀਂ ਮਾਰੇਗਾ ਬਲਕਿ ਦਿਲ ਦੇ ਟੁੱਕੜੇ ਟੁੱਕੜੇ ਕਰ ਦੇਵੇਗਾ। ਦੱਸਦੇ ਚਲੀਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 25 ਦਸੰਬਰ ਦੀ ਰਾਤ ਵੀ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ’ਤੇ ਫਾਇਰਿੰਗ ਕੀਤੀ ਸੀ।

ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ’ਤੇ ਕੇਸ ਦਰਜ ਕਰਕੇ ਘਟਨਾ ਸਥਾਨ ਦੇ ਆਸ ਪਾਸ ਦੇ ਇਲਾਕੇ ਤੋਂ ਸੀਸੀਟੀਵੀ ਦੀ ਫੁਟੇਜ ਲੈ ਕੇ ਖੰਗਾਲੀ ਪਰ ਹਾਲੇ ਤੱਕ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਦੱਸ ਦਈਏ ਕਿ ਸੰਤੋਖ ਸਿੰਘ ਗਿੱਲ ਨੇ ਦਸੰਬਰ 2021 ਵਿਚ ਭਾਜਪਾ ਦਾ ਪੱਲਾ ਫੜਿਆ ਸੀ। ਉਹ ਪਹਿਲਾਂ ਵੀ ਵਿਧਾਨ ਸਭਾ ਅਤੇ ਲੋਕ ਸਭਾ ਦੀ ਚੋਣ ਲੜ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਇੱਛਾ ਜਤਾਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment