ਰੂਪਨਗਰ : ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ‘ਤੇ ਵੱਡੀ ਕਾਰਵਾਈ ਕੀਤੀ ਹੈ। ਗ਼ੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਅਕਾਂਊਟ ‘ਤੇ ਟਵੀਟ ਕਰ ਕੇ ਦਿੱਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।
Biggest Ever Crack down on Illegal Mining Mafia.
In a major crackdown on Illegal Mining Mafia, Ropar Police has arrested Kingpin of illegal mining during last many years Rakesh Chaudhry on complaint of Mining Department. #InquilaabZindabaad
— Harjot Singh Bains (@harjotbains) November 11, 2022
ਰਾਕੇਸ਼ ਚੌਧਰੀ ਖਿਲਾਫ਼ ਨਾਜਾਇਜ਼ ਮਾਈਨਿੰਗ ਦਾ ਪਰਚਾ 2-11-22 ਨੂੰ ਦਰਜ ਹੋਇਆ ਸੀ। ਐੱਫਆਈਆਰ ਨੰ. 150 ਹੈ। ਰਾਕੇਸ਼ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ਼ ਰੋਪੜ ਨੇੜੇ ਸਤੁਲਜ ਦਰਿਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.