ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ ਮਾਮਲੇ ‘ਚ ਬਿਹਾਰ ਸਰਕਾਰ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਸ਼

TeamGlobalPunjab
1 Min Read

ਪਟਨਾ: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਵਲੋਂ ਜਾਂਚ ਕਰਵਾਉਣ ਦੀ ਵਧ ਰਹੀ ਮੰਗ ਦੇ ਦਬਾਅ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ CBI ਜਾਂਚ ਦੀ ਸਿਫਾਰਿਸ਼ ਕੀਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦੱਸਿਆ ਕਿ ਸੁਸ਼ਾਂਤ ਸਿੰਘ ਦੇ ਪਿਤਾ ਨੇ ਸੀਬੀਆਈ ਜਾਂਚ ਦੀ ਅਪੀਲ ਕੀਤੀ ਹੈ ਉਸ ਤੋਂ ਬਾਅਦ ਰਾਜ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।

ਦੱਸ ਦਈਏ ਮੰਗਲਵਾਰ ਨੂੰ ਸੁਸ਼ਾਂਤ ਦੇ ਪਿਤਾ ਕ੍ਰਿਸ਼ਣ ਕੁਮਾਰ ਸਿੰਘ ਨੇ ਮੁੱਖ ਮੰਤਰੀ ਨਾਲ ਗੱਲ ਕਰ ਮਾਮਲੇ ‘ਚ ਸੀਬੀਆਈ ਜਾਂਚ ਲਈ ਆਦੇਸ਼ ਦੇਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਅਜਿਹਾ ਬਿਆਨ ਆਇਆ ਹੈ। ਬਿਹਾਰ ਦੇ ਸੀਐਮ ‘ਤੇ ਇਸ ਮਾਮਲੇ ਨੂੰ ਲੈ ਕੇ ਪਿਛਲੇ ਕੁੱਝ ਸਮੇਂ ਤੋਂ ਵਿਰੋਧੀ ਪੱਖ ਦੇ ਨਾਲ – ਨਾਲ ਪੂਰੇ ਦੇਸ਼ ਵਿੱਚ ਉਠ ਰਹੀ ਸੀਬੀਆਈ ਜਾਂਚ ਦੀ ਮੰਗ ਦੇ ਚਲਦੇ ਦਬਾਅ ਬਣ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਸਰਗਰਮੀ ਵਿਖਾਈ ਗਈ ਹੈ।

ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਜੇਕਰ ਪਰਿਵਾਰ ਦੇ ਲੋਕ ਬਿਹਾਰ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਦੀ ਸਿਫਾਰਸ਼ CBI ਨੂੰ ਦਿੰਦੇ ਹਨ ਤਾਂ ਇਸ ਵਿੱਚ ਕੋਈ ਹਰਜ਼ ਨਹੀਂ। ਉਹ ਪਰਿਵਾਰ ਦੇ ਇਸ ਮਾਮਲੇ ‘ਤੇ ਸਟੈਂਡ ਦਾ ਇੰਤਜ਼ਾਰ ਕਰ ਰਹੇ ਹਨ।

Share this Article
Leave a comment