ਨਿਊਜ਼ ਡੈਸਕ: ਪੰਜਾਬ ਪਿਛਲੇ 40 ਸਾਲਾਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਸਾਰੇ ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ ਅਤੇ ਸਰਕਾਰ ਵੱਲੋਂ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਗਿਆ ਹੈ। ਸਮਾਜਿਕ ਸੰਗਠਨ, ਪੰਜਾਬੀ ਗਾਇਕ ਅਤੇ ਬਾਲੀਵੁੱਡ ਕਲਾਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ ਬਿਹਾਰ ਦੇ ਪੂਰਨੀਆ ਤੋਂ ਕਾਂਗਰਸ ਸੰਸਦ ਮੈਂਬਰ ਪੱਪੂ ਯਾਦਵ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ ਪੀੜਤਾਂ ਨੂੰ 5 ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ।
ਪੱਪੂ ਯਾਦਵ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਮੈਂ ਇੱਕ ਸੰਸਦ ਮੈਂਬਰ ਵਜੋਂ ਆਪਣੀ ਪੰਜ ਮਹੀਨਿਆਂ ਦੀ ਤਨਖਾਹ ਦੇਸ਼ ਦੇ ਬੇਮਿਸਾਲ ਹੜ੍ਹ ਪ੍ਰਭਾਵਿਤ ਰਾਜਾਂ ਦੇ ਲੋਕਾਂ ਨੂੰ ਸਮਰਪਿਤ ਕਰ ਰਿਹਾ ਹਾਂ। ਹਿਮਾਚਲ ਲਈ ਦੋ ਮਹੀਨੇ ਦੀ ਤਨਖਾਹ, ਪੰਜਾਬ ਲਈ ਦੋ ਮਹੀਨੇ ਦੀ ਤਨਖਾਹ ਅਤੇ ਗੁਜਰਾਤ ਦੇ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਅਤੇ ਹਿਮਾਚਲ ਵਿੱਚ ਭਿਆਨਕ ਹੜ੍ਹਾਂ ਕਾਰਨ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਗੁਜਰਾਤ ਵਿੱਚ ਵੀ ਸਥਿਤੀ ਚਿੰਤਾਜਨਕ ਹੈ। ਜੇਕਰ ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਤਾਂ ਮੈਂ ਆਪਣੀ ਪੂਰੀ ਸਾਲ ਦੀ ਤਨਖਾਹ ਦਾਨ ਕਰਾਂਗਾ। ਮੈਂ ਉਨ੍ਹਾਂ ਦੀ ਸੇਵਾ ਲਈ ਵੀ ਜਾਵਾਂਗਾ।
मैं सांसद के रूप में अपने पांच महीने का वेतन
देश के अभूतपूर्व बाढपीड़ित राज्यों के लोगों के
लिए समर्पित कर रहा हूं।दो महीने का वेतन
हिमाचल,दो महीने का पंजाब और एक
महीने का वेतन गुजरात के पीड़ितों के नाम!
पंजाब और हिमाचल में भयंकर बाढ़ से
जानमाल का नुक़सान हुआ है।गुजरात में भी…
— Pappu Yadav (@pappuyadavjapl) September 5, 2025
ਦੱਸ ਦੇਈਏ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਹੁਣ ਤੱਕ ਹੜ੍ਹਾਂ ਕਾਰਨ 43 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ 3 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਜ਼ਿਆਦਾਤਰ ਮੌਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੋਈਆਂ ਹਨ। ਹੁਣ ਤੱਕ 1.5 ਲੱਖ ਹੈਕਟੇਅਰ ਤੋਂ ਵੱਧ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ।