ਕਾਂਗਰਸ ਪਾਰਟੀ ‘ਤੇ ਭੜਕੇ ਬਿਕਰਮ ਮਜੀਠੀਆ, ਵਿਧਾਨ ਸਭਾ ਅੰਦਰ ਹੋਏ ਹੰਗਾਮੇ ‘ਤੇ ਵੀ ਦਿੱਤੀ ਪ੍ਰਤੀਕਿਰਿਆ

TeamGlobalPunjab
2 Min Read

ਅੰਮ੍ਰਿਤਸਰ ਵਿਧਾਨ ਸਭਾ ਅੰਦਰ ਚੱਲ ਰਹੇ ਬਜਟ ਇਜਲਾਸ ਦੌਰਾਨ ਕਾਂਗਰਸ ਪਾਰਟੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਕ ਵਾਰ ਫੇਰ ਤੋਂ ਕਾਂਗਰਸ ਪਾਰਟੀ ਨੂੰ ਘੇਰਿਆ ਗਿਆ ਹੈ।  ਮਜੀਠੀਆ ਵੱਲੋਂ ਇਸ ਮੌਕੇ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਪਾਰਟੀ ਵੱਲੋਂ ਕੋਈ ਵੀ ਲੋਕ ਭਲਾਈ ਦਾ ਕੰਮ ਨਹੀਂ ਕੀਤਾ ਗਿਆ  । ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ।

ਇਸ ਮੌਕੇ ਉਨ੍ਹਾਂ ਬੀਤੇ ਦਿਨੀਂ ਹੋਏ ਵਿਧਾਨ ਸਭਾ ਅੰਦਰ ਹੰਗਾਮੇ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ ਹੰਗਾਮਾ ਕਰਨ ਤੇ ਬਾਹਰ ਕੱਢ ਦਿੱਤਾ ਗਿਆ ਸੀ  । ਅਕਾਲੀ ਵਿਧਾਇਕਾਂ ਵੱਲੋਂ ਉਸ ਸਮੇਂ ਹੰਗਾਮਾ ਕੀਤਾ ਗਿਆ ਸੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਅੰਦਰ ਆਪਣਾ ਭਾਸ਼ਣ ਦੇ ਰਹੇ ਸਨ । ਇਸ ਬਾਰੇ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਣ ਤਾਂ ਜ਼ਰੂਰ ਸੁਣ ਸਕਦੇ ਹਨ ਪਰ ਕਦੀ ਵੀ ਝੂਠ ਨਹੀਂ ਸੁਣ ਸਕਦੇ  । ਮਜੀਠੀਆ ਨੇ ਕਿਹਾ ਕਿ ਜਦੋਂ ਵੀ ਉਹ ਵਿਧਾਨ ਸਭਾ ਅੰਦਰ ਆਪਣੇ ਮੁੱਦੇ ਚੁੱਕਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ  ।

Share this Article
Leave a comment