ਬਿਕਰਮ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸੌਂਪਿਆ ਸਪਸ਼ਟੀਕਰਨ

Global Team
2 Min Read

ਅੰਮ੍ਰਿਤਸਰ : ਇਸ ਮੌਕੇ ਅਕਾਲੀ ਆਗੂ ਮਜੀਠੀਆ ਦਾ ਕਹਿਣਾ ਹੈਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦੇ ਹੋਏ ਇਕ ਨਿਮਾਣੇ ਸਿੱਖ ਵਾਂਗ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫੈਸਲਾ ਆਵੇਗਾ ਉਸ ਨੂੰ ਸਿਰ ਮੱਥੇ ਪ੍ਰਵਾਨ ਕਰਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਰਉੱਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇੱਥੇ ਹੀ ਸਿਰ ਨਿਵਾਉਣਾ ਹੀ ਚੰਗਾ ਹੈ।

ਦੱਸ ਦੇਈਏ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਤਤਕਾਲੀ ਅਕਾਲੀ ਸਰਕਾਰਾਂ ਵੇਲੇ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣ ਵਾਸਤੇ ਆਦੇਸ਼ ਕੀਤਾ ਗਿਆ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਮੰਗਵਿੰਦਰ ਸਿੰਘ ਖਾਪੜ ਖੇੜੀ, ਸੁਰਜੀਤ ਸਿੰਘ ਭਿੱਟੇਵਡ ਤੇ ਸ਼ਹਿਰੀ ਜਥੇ ਦੇ ਪ੍ਰਧਾਨ ਵੀ ਸਨ।

30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖ ਮੰਤਰੀਆਂ ਨੂੰ ਤਲਬ ਕੀਤਾ ਗਿਆ ਸੀ । ਅਗਲੇ ਦਿਨ 31 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਲਿਖਿਤ ਪੱਤਰ ਦੇ ਰਾਹੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਾਹਮਣੇ ਪੇਸ਼ ਹੋਏ ਅਤੇ ਬੇਨਤੀ ਕੀਤੀ ਕਿ ਉਹ ਜਲਦ ਤੋਂ ਜਲਦ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਕੇ ਜੋ ਆਦੇਸ਼ ਜਾਰੀ ਕਰਨਗੇ ਉਹ ਕਬੂਲ ਹੋਵੇਗਾ । ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ,ਦਲਜੀਤ ਸਿੰਘ ਚੀਮਾ,ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਸਪੱਸ਼ਟੀਕਰਨ ਦਿੱਤਾ ਸੀ । ਹੁਣ ਵੀ ਅਕਾਲੀ ਦਲ ਦੀ ਸਰਕਾਰ ਵੇਲੇ ਅਜਿਹੇ ਕਈ ਮੰਤਰੀ ਹਨ ਜਿੰਨਾਂ ਨੂੰ 15 ਸਤੰਬਤ ਤੱਕ ਆਪਣਾ ਸਪੱਸ਼ਟੀਕਰਨ ਦੇਣਾ ਹੈ ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment