ਅੰਮ੍ਰਿਤਸਰ – ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ 200 ਤੋਂ ਵੱਧ ਕਿਸਾਨਾਂ ਦੀ ਇਸ ਸਘੰਰਸ਼ ਵਿੱਚ ਮੌਤ ਹੋ ਗਈ ਹੈ। ਅੰਮ੍ਰਿਤਸਰ ਦੇ ਪਿੰਡ ਭੋਮਾ ਦੇ ਕਿਸਾਨ ਤਰਸੇਮ ਸਿੰਘ ਖਾਲਸਾ ਦੀ ਵੀ ਸਿੰਘੂ ਬਾਰਡਰ ਮੋਰਚੇ ‘ਤੇ ਮੌਤ ਹੋ ਗਈ ਸੀ। ਤਰਸੇਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਉਹਨਾਂ ਦੇ ਘਰ ਪਹੁੰਚੇ। ਇੱਥੇ ਬਿਕਰਮ ਮਜੀਠੀਆ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਲਾਏ। ਮਜੀਠੀਆ ਨੇ ਕਿਹਾ ਕਿ ਅੰਦੋਲਨ ਦੌਰਾਨ ਚਾਹੇ ਜਿੰਨੇ ਮਰਚੇ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਜਾਣ ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕੋਈ ਅਸਰ ਨਹੀਂ ਹੋਣ ਵਾਲਾ ਹੈ।
ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਕੇਂਦਰ ਦੇ ਦਿਸ਼ਾ ਨਿਦੇਸ਼ਾਂ ਹੇਠ ਚੱਲ ਰਹੀ ਹੈ। ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਹੁਣ ਤਕ ਨਾ ਤਾਂ ਕੇਂਦਰ ਅਤੇ ਨਾਲ ਪੰਜਾਬ ਸਰਕਾਰ ਨੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਾਰ ਲਈ ਹੈ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਇੱਕ ਵਾਰ ਮੁੜ ਤੋਂ ਖੜ੍ਹਾ ਕਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਰਾਕੇਸ਼ ਟਿਕੈਤ ਦਾ ਹੈ। ਉਹਨਾਂ ਨੇ ਕਿਹਾ ਕਿ ਰਾਕੇਸ਼ ਟਿਕੈਤ ਨੇ ਨਵੇਂ ਸਿਰੇ ਤੋਂ ਅੰਦੋਲਨ ਵਿੱਚ ਜਾਨ ਭਰੀ ਹੈ।