ਬਜਟ ਇਜਲਾਸ ਤੋਂ ਪਹਿਲਾਂ ਕਾਂਗਰਸ ਪਾਰਟੀ ‘ਤੇ ਭੜਕੇ ਬਿਕਰਮ ਮਜੀਠੀਆ

TeamGlobalPunjab
2 Min Read

ਅੰਮ੍ਰਿਤਸਰ : ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਮਸਲੇ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਹਰ ਦਿਨ ਕੋਈ ਨਾ ਕੋਈ ਪਾਰਟੀ ਕਾਂਗਰਸ ਸਰਕਾਰ ਵਿਰੁੱਧ ਕਈ ਅਹਿਮ ਖੁਲਾਸੇ ਕਰਦੀ ਹੈ । ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕਾਂਗਰਸ ਸਰਕਾਰ ‘ਤੇ ਕਈ ਗੰਭੀਰ ਦੋਸ਼ ਲਾਉਂਦਿਆਂ ਅਹਿਮ ਖੁਲਾਸੇ ਕੀਤੇ ਗਏ ਹਨ। ਇਸ ਮੌਕੇ ਬਿਕਰਮ ਮਜੀਠੀਆ ਨੇ ਬੋਲਦਿਆਂ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਜਟ ਇਜਲਾਸ ਦੇ ਪਹਿਲੇ ਦਿਨ ਹੀ ਗਵਰਨਰ ਹਾਊਸ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ ।

ਮਜੀਠੀਆ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਪਿਛਲੇ ਚਾਰ ਸਾਲ ਸਿਰਫ਼ ਝੂਠ ਬੋਲ ਕੇ ਹੀ ਲਘਾ ਦਿੱਤੇ ਗਏ ਹਨ। ਦੱਸ ਦੇਈਏ ਕਿ ਬਜਟ ਇਜਲਾਸ ਤੋਂ ਪਹਿਲਾਂ ਸਾਰੇ ਹੀ ਵਿਧਾਇਕਾਂ ਦੀ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ । ਇਸ ਮਸਲੇ ਤੇ ਵੀ ਬਿਕਰਮ ਮਜੀਠੀਆ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ । ਮਜੀਠੀਆ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਇਮਾਨਦਾਰੀ ‘ਤੇ ਤਾਂ ਭਰੋਸਾ ਹੈ ਪਰ ਸਰਕਾਰ ਤੇ ਉਨ੍ਹਾਂ ਨੂੰ ਭਰੋਸਾ ਨਹੀਂ ਹੈ । ਮਜੀਠੀਆ ਅਨੁਸਾਰ ਜਿਹੜੇ ਵਿਧਾਇਕਾਂ ਨੂੰ ਸਰਕਾਰ ਵਿਧਾਨ ਸਭਾ ਅੰਦਰ ਜਾਣ ਤੋਂ ਰੋਕਣਾ ਚਾਹੁੰਦੀ ਹੈ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜਿਟਿਵ ਕਰ ਦਿੱਤੀ ਜਾਵੇਗੀ । ਮਜੀਠੀਆ ਨੇ ਬੋਲਦਿਆਂ ਇਸ ਮੌਕੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਵੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ ।

Share this Article
Leave a comment