ਅਗਾਊਂ ਜ਼ਮਾਨਤ ਮਿਲਣ ਪਿੱਛੋਂ ਸਾਹਮਣੇ ਆਏ ਬਿਕਰਮ ਮਜੀਠੀਆ, ਕਹੀ ਇਹ ਗੱਲ

Global Team
2 Min Read

ਚੰਡੀਗੜ੍ਹ: ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਥਾਣੇ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਦੇ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਵੀ ਮਨਜ਼ੂਰ ਕਰ ਲਈ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

ਮਜੀਠੀਆ ਦੇ ਵਕੀਲਾਂ ਬੀ ਐੱਸ ਸਿਆਲਕਾ ਅਤੇ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਅਦਾਲਤ ਨੇ ਪੁਲਿਸ ਕੋਲੋਂ ਥਾਣੇ ਅੰਦਰ ਹਮਲੇ ਅਤੇ ਹੰਗਾਮੇ ਸਬੰਧੀ ਸੀ ਸੀ ਟੀ ਵੀ ਫੁਟੇਜ ਸਮੇਤ ਠੋਸ ਸਬੂਤ ਮੰਗੇ ਸਨ। ਪੁਲਿਸ ਅਦਾਲਤ ਵਿੱਚ ਕੋਈ ਸਬੂਤ ਪੇਸ਼ ਕਰਨ ਵਿੱਚ ਨਾਕਾਮ ਰਹੀ, ਜਿਸ ਮਗਰੋਂ ਜ਼ਮਾਨਤ ਮਨਜ਼ੂਰ ਕਰ ਲਈ ਗਈ। ਅਦਾਲਤ ਨੇ ਮਜੀਠੀਆ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਦੀ ਹਦਾਇਤ ਕੀਤੀ ਹੈ।

ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਨੇ ਇਸ ਨੂੰ ਸੱਚਾਈ ਦੀ ਜਿੱਤ ਆਖਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਨਾਲ, ਸੱਚ ਦੀ ਜਿੱਤ ਹੋਈ ਹੈ। ਸੱਚ ਨੂੰ ਚਾਹੇ ਕੁਝ ਸਮੇਂ ਲਈ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ਨਾਲ ਇੱਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment