ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ’ਚ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਅਤੇ ਪੁਲਿਸ ਨੂੰ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਸੂਤਰਾਂ ਮੁਤਾਬਕ ਬਿਕਰਮ ਮਜੀਠੀਆ ਪਰਚਾ ਦਰਜ ਹੋਣ ਤੋਂ ਤੁਰੰਤ ਬਾਅਦ ਹੀ ਪੰਜਾਬ ’ਚੋਂ ਬਾਹਰ ਕਿਸੇ ਸੁਰੱਖਿਅਤ ਥਾਂ ’ਤੇ ਪਹੁੰਚ ਗਏ ਹਨ।
ਇਸ ਤੋਂ ਇਲਾਵਾ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਆਗੂ ਮਜੀਠੀਆ ਬਹੁਤ ਜਲਦੀ ਹਵਾਲਾਤ ਵਿੱਚ ਬੰਦ ਨਜ਼ਰ ਆਉਣਗੇ।