ਅੰਮ੍ਰਿਤਸਰ: ਬਿਕਰਮ ਮਜੀਠੀਆ ਅਤੇ ਸਮਰਥਕਾਂ ਖਿਲਾਫ ਦਰਜ ਐਫਆਈਆਰ ਨੰਬਰ 91 ਦੇ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਅੱਜ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ‘ਚ ਵਾਧਾ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ, ਜਦੋਂ ਦੋਵਾਂ ਧਿਰਾਂ ਦੇ ਤਰਕਾਂ ‘ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ।
ਐਡਵੋਕੇਟ ਪ੍ਰਦੀਪ ਸੈਣੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਨੇ ਅਦਾਲਤ ਦੇ ਹੁਕਮਾਂ ਅਨੁਸਾਰ 20 ਜੂਨ ਨੂੰ ਥਾਣਾ ਮਜੀਠਾ ਵਿਖੇ ਜਾਂਚ ‘ਚ ਸ਼ਾਮਿਲ ਹੋ ਕੇ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ‘ਚ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕਰਦਿਆਂ ਇਹ ਦਾਅਵਾ ਕੀਤਾ ਗਿਆ ਕਿ ਮਜੀਠੀਆ ਨੇ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

