ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

TeamGlobalPunjab
1 Min Read

ਚੰਡੀਗੜ੍ਹ: ਸੁਪਰੀਮ ਕੌਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ 23 ਫਰਵਰੀ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗ ਗਈ ਹੈ ਤੇ ਹੁਣ ਚੋਣਾਂ ਤੱਕ ਪੁਲਿਸ ਅਕਾਲੀ ਆਗੂ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ ‘ਤੇ ਸੁਣਵਾਈ ਲਈ ਮਨਜੂਰੀ ਦੇ ਦਿੱਤੀ ਸੀ ਅਤੇ ਸੁਣਵਾਈ ਕਰਦੇ ਹੋਏ 31 ਜਨਵਰੀ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ ਅਤੇ ਮਾਣਯੋਗ ਅਦਾਲਤ ਨੇ  23 ਫਰਵਰੀ ਤੱਕ ਰਾਹਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਅਗਲੀ ਸੁਣਵਾਈ ਤੱਕ ਕੋਈ ਕਾਰਵਾਈ ਨਾਂ ਕਰਨ ਦੇ ਹੁਕਮ ਵੀ ਦਿੱਤੇ ਸਨ।

ਇਹ ਵੀ ਦੱਸਣਯੋਗ ਹੈ ਕਿ ਮਜੀਠੀਆ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment