ਬਿਕਰਮ ਮਜੀਠੀਆ ਨੇ ਚਰਨਜੀਤ ਚੰਨੀ ਦੇ ਖੋਲ੍ਹੇ ਕਈ ਭੇਦ, ਪੇਸ਼ ਕੀਤੇ ਵੱਡੇ ਤੱਥ, ਕਿਹਾ ਭਾਰੀ ਕੀਮਤ ਚੁਕਾਉਣੀ ਪਏਗੀ!

TeamGlobalPunjab
2 Min Read

ਚੰਡੀਗੜ੍ਹ : ਸੂਬੇ ਅੰਦਰ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਲੰਮੇ ਹੱਥੀਂ ਲਿਆ ਹੈ। ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਰੁਜ਼ਗਾਰ ਮੰਤਰੀ ਚਰਨਜੀਤ ਚੰਨੀ ਅੱਠ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕਰਦੇ ਹਨ ਪਰ ਉਹ ਸਾਬਿਤ ਕਰਨ ਅਤੇ ਇਸ ਦੇ ਅੰਕੜਿਆਂ ਨੂੰ ਜਨਤਕ ਕਰਨ। ਮਜੀਠੀਆ ਦਾ ਦੋਸ਼ ਹੈ ਕਿ ਇਨ੍ਹਾਂ ਮੇਲਿਆਂ ਦੇ ਨਾਂ ਤੇ ਸਿਰਫ ਸਰਕਾਰੀ ਖਜ਼ਾਨੇਂ ਨੂੰ ਲੁੱਟਿਆ ਗਿਆ ਹੈ ਤੇ ਇਸ ਦਾ ਹਿਸਾਬ ਹੋਣਾ ਚਾਹੀਦਾ ਹੈ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇੰਨੀ ਦਿਨੀਂ ਸੂਬੇ ਅੰਦਰ ਕੋਈ ਵੀ ਨਵਾਂ ਉਦਯੋਗ ਨਹੀਂ ਸਥਾਪਿਤ ਕੀਤਾ ਗਿਆ ਜਿਸ ਕਾਰਨ ਰੁਜ਼ਗਾਰ ਪੈਦਾ ਨਹੀਂ ਹੋ ਰਿਹਾ ਤੇ ਨੌਜਵਾਨਾਂ ਚ ਬੇਰੁਜ਼ਗਾਰੀ ਵਧ ਰਹੀ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਸੱਤਾਧਾਰੀ ਕਾਂਗਰਸ ਸਰਕਾਰ ਸਿਰਫ ਲੋਕਾਂ ਨਾਲ ਠੱਗੀਆਂ ਮਾਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਨੌਜਵਾਨਾਂ ਨੇ ਇਨ੍ਹਾਂ ਰੁਜ਼ਗਾਰ ਮੇਲਿਆਂ ਤੇ ਜਾਣਾ ਹੀ ਬੰਦ ਕਰ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਉਦਾਹਰਨ  ਦਿੰਦਿਆਂ ਕਿਹਾ ਕਿ ਬੀਤੇ ਦਿਨੀਂ ਜਦੋਂ  ਲੁਧਿਆਣਾ ਵਿਖੇ ਰੁਜ਼ਗਾਰ ਮੇਲਾ ਲੱਗਿਆ ਸੀ ਤਾਂ ਉਸ ਸਮੇਂ ਕੇਵਲ ਇੱਕ ਨੌਜਵਾਨ ਹੀ ਇਸ ਮੇਲੇ ਚ ਆਇਆ ਸੀ ਕਿਉਂਕਿ ਇਨ੍ਹਾਂ ਮੇਲਿਆਂ ਦੌਰਾਨ ਨੌਜਵਾਨਾਂ ਨੂੰ ਮਿਲਣ ਵਾਲੀਆਂ ਨੌਕਰੀਆਂ ਦੀਆਂ ਤਨਖਾਹਾਂ ਦਿਹਾੜੀਦਾਰਾਂ ਦੇ ਮਿਹਨਤਾਨੇ ਤੋਂ ਵੀ ਘੱਟ ਹੁੰਦੀਆਂ ਹਨ।

ਬਿਕਰਮ ਮਜੀਠੀਆ ਨੇ ਬੋਲਦਿਆਂ ਸਵਾਲ ਕੀਤਾ ਕਿ ਨੌਜਵਾਨਾਂ ਨੂੰ ਮਿਲਣ ਵਾਲਾ 25 ਸੌ ਰੁਪਏ ਬੇਰੁਜ਼ਗਾਰੀ ਭੱਤਾ ਕਿੱਥੇ ਹੈ? ਅਤੇ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਕਿਉਂ ਮੁੱਕਰ ਚੁਕੀ ਹੈ? ਮਜੀਠੀਆ ਨੇ ਦੋਸ਼ ਲਾਇਆ ਕਿ ਇਸ ਦੀ ਸੂਬੇ ਨੂੰ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ।

Share this Article
Leave a comment