ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ਵਿੱਚ

Global Team
1 Min Read

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਮਜੀਠੀਆ ਨੂੰ ਵਿਜੀਲੈਂਸ ਟੀਮ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਜੀਠੀਆ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀਡੀਓ ਸਾਂਝੀ ਕੀਤੀ ਹੈ। ਮਜੀਠੀਆ ਵਿਜੀਲੈਂਸ ਅਧਿਕਾਰੀਆਂ ਨਾਲ ਜਾਂਦੇ ਸਮੇਂ ਆਪਣੀਆਂ ਮੁੱਛਾਂ ਮਰੋੜਦੇ ਵੀ ਦਿਖਾਈ ਦੇ ਰਹੇ ਹਨ।

ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਵਿਜੀਲੈਂਸ ਟੀਮ ਪੁੱਛਗਿੱਛ ਲਈ ਮਜੀਠੀਆ ਨੂੰ ਆਪਣੇ ਨਾਲ ਲੈ ਜਾ ਰਹੀ ਹੈ। ਸਵੇਰ ਤੋਂ ਹੀ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਛਾਪੇਮਾਰੀ ਜਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਸਵੇਰੇ-ਸਵੇਰੇ  30 ਵਿਜੀਲੈਂਸ ਅਧਿਕਾਰੀ ਮਜੀਠੀਆ ਦੇ ਘਰ ਛਾਪਾ ਮਾਰਨ ਲਈ ਪਹੁੰਚੇ। ਇਸ ਦੌਰਾਨ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਵੀ ਵਿਜੀਲੈਂਸ ਅਧਿਕਾਰੀਆਂ ‘ਤੇ ਧੱਕਾ ਕਰਨ ਦਾ ਦੋਸ਼ ਲਗਾਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment