ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡਾ ਐਲਾਨ ਕਰਦਿਆਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਐਲਾਨ ਦੇ ਨਾਲ ਹੀ ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਅੰਮ੍ਰਿਤਸਰ ਪੂਰਬੀ ਸੀਟ ਸਭ ਤੋਂ ਹੌਟ ਸੀਟ ਬਣ ਗਈ ਹੈ। ਬਿਕਰਮਜੀਤ ਮਜੀਠੀਆ ਇਸ ਵਾਰ ਦੋ ਹਲਕਿਆਂ ਤੋਂ ਵਿਧਾਨ ਸਭਾ ਚੋਣਾਂ ਲੜਨਗੇ। ਬਿਕਰਮਜੀਤ ਮਜੀਠੀਆ ਅੰਮ੍ਰਿਤਸਰ ਪੂਰਬੀ ਅਤੇ ਮਜੀਠਾ ਹਲਕੇ ਤੋਂ ਚੋਣ ਲੜਣਗੇ।
5 ਰਾਜਾਂ – ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਮਨੀਪੁਰ ਅਤੇ ਪੰਜਾਬ ਵਿੱਚ ਚੋਣਾਂ ਸ਼ੁਰੂ ਹੋਣ ਵਾਲੀਆਂ ਹਨ। ਯੂਪੀ ਵਿੱਚ 10 ਫਰਵਰੀ ਤੋਂ 7 ਮਾਰਚ ਤੱਕ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ, ਗੋਆ, ਉੱਤਰਾਖੰਡ ਵਿੱਚ 14 ਫਰਵਰੀ, ਪੰਜਾਬ ਵਿੱਚ 20 ਫਰਵਰੀ ਅਤੇ ਮਣੀਪੁਰ ਵਿੱਚ 27 ਫਰਵਰੀ, 3 ਮਾਰਚ ਨੂੰ ਵੋਟਾਂ ਪੈਣਗੀਆਂ। ਸਾਰੀਆਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।