ਚੰਡੀਗੜ੍ਹ : ਪੰਜਾਬ ਅੰਦਰ ਖੁਦਕੁਸ਼ੀਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਆਏ ਦਿਨ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ । ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਚਿੱਠੀ ਲਿਖੀ ਗਈ । ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਅੱਜ ਪੰਜਾਬ ਅੰਦਰ ਖੁਦਕੁਸ਼ੀਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਨੇ ਤੇ ਕੈਪਟਨ ਸਰਕਾਰ ਵਲੋਂ ਲਗਾਤਾਰ ਝੂਠ ਬੋਲਿਆ ਜਾ ਰਿਹਾ ਹੈ।
ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਸਾਰਾ ਕਰਜਾ ਮਾਫ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਹਾਲਾਤ ਇਹ ਹਨ ਕਿ ਤਿੰਨ ਪ੍ਰਤੀਸ਼ਤ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਕੀਤਾ ਗਿਆ ਤੇ 97 ਪ੍ਰਤੀਸ਼ਤ ਕਿਸਾਨ ਅਜੇ ਵੀ ਕਰਜ ਥੱਲੇ ਡੁੱਬੇ ਹੋਏ ਹਨ। ਬਿਕਰਮ ਮਜੀਠੀਆ ਨੇ ਚੋਣ ਮੈਨੀਫੈਸਟੋ ਦਾ ਹਵਾਲਾ ਦਿੰਦਿਆਂ ਆਖਿਆ ਕਿ ਇਸ ਦੀ ਪਹਿਲੀ ਲਾਈਨ ਵਿੱਚ ਹੀ ਕਰਜਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਉਹ ਹੀ ਪੂਰਾ ਨਹੀਂ ਹੋਇਆ।ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਬਜ਼ੀਆਂ ਉਪਰ ਵੀ ਐੱਮਐੱਸਪੀ ਮਿਲਣੀ ਚਾਹੀਦੀ ਹੈ ।